ਲੁਧਿਆਣਾ (ਖੁਰਾਣਾ)- ਦੁੱਗਰੀ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ’ਚ ਸਥਿਤ ਜੈਨ ਮੰਦਰ ਨੇੜੇ ਕਿਰਾਏ ਦੇ ਇਕ ਮਕਾਨ ’ਚ ਘਰੇਲੂ ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਿਲੰਡਰ ਫਟਣ ਕਾਰਨ ਹੋਏ ਜ਼ੋਰਦਾਰ ਧਮਾਕੇ ਨਾਲ ਘਰ ਦਾ ਸਾਰਾ ਸਾਮਾਨ, ਮਕਾਨ ਦੀ ਛੱਤ ਅਤੇ ਕੰਧਾਂ ਵੀ ਨੁਕਸਾਨੀਆਂ ਗਈਆਂ।
ਜਾਣਕਾਰੀ ਦਿੰਦੇ ਹੋਏ ਪੀੜਤ ਰਾਜ ਕੁਮਾਰੀ ਨੇ ਦੱਸਿਆ ਕਿ ਪਹਿਲਾ ਨਰਾਤਾ ਹੋਣ ਕਾਰਨ ਉਹ ਘਰ ’ਚ ਜੋਤ ਜਗਾਉਣ ਤੋਂ ਬਾਅਦ ਕਿਸੇ ਜ਼ਰੂਰੀ ਕੰਮ ਦੇ ਸਿਲਸਿਲੇ ’ਚ ਕਮਰੇ ਨੂੰ ਬਾਹਰੋਂ ਬੰਦ ਕਰ ਕੇ ਬਾਜ਼ਾਰ ਚਲੀ ਗਈ। ਰਾਜ ਕੁਮਾਰੀ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਇਸ ਦੌਰਾਨ ਜੋਤ ਨੇੜੇ ਪਏ ਗੱਤੇ ਨੂੰ ਅੱਗ ਨੇ ਆਪਣੀ ਲਪੇਟ ’ਚ ਲੈ ਲਿਆ ਅਤੇ ਦੇਖਦੇ ਹੀ ਦੇਖਦੇ ਅੱਗ ਪੂਰੀ ਤਰ੍ਹਾਂ ਭੜਕ ਗਈ, ਜਿਸ ਕਾਰਨ ਘਰ ਦਾ ਸਾਰਾ ਸਾਮਾਨ, ਕੱਪੜੇ, ਫ੍ਰਿਜ਼, ਵਾਸ਼ਿੰਗ ਮਸ਼ੀਨ, ਬੈੱਡ, ਲੱਕੜ ਦੀ ਅਲਮਾਰੀ ਅਤੇ ਚਾਰਜਿੰਗ ’ਤੇ ਲੱਗਾ ਮੋਬਾਈਲ ਫੋਨ ਆਦਿ ਸਭ ਕੁਝ ਅੱਗ ਦੀ ਭੇਟ ਚੜ੍ਹ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਹੋਇਆ ਭਿਆਨਕ ਹਾਦਸਾ, ਭੱਠੀ 'ਤੇ ਕੰਮ ਕਰਦੇ ਮਜ਼ਦੂਰਾਂ 'ਤੇ ਡਿੱਗਿਆ ਪਿਘਲਿਆ ਹੋਇਆ ਲੋਹਾ
ਇਸ ਦੌਰਾਨ ਮੌਕੇ ’ਤੇ ਪਿਆ ਗੈਸ ਸਿਲੰਡਰ ਵੀ ਅੱਗ ਦੀਆਂ ਲਪਟਾਂ ਦੀ ਲਪੇਟ ’ਚ ਆ ਗਿਆ ਅਤੇ ਜ਼ੋਰਦਾਰ ਧਮਾਕੇ ਨਾਲ ਫਟ ਗਿਆ, ਜਿਸ ਕਾਰਨ ਮਕਾਨ ਦੀਆਂ ਕੰਧਾਂ ਅਤੇ ਛੱਤ ਦਾ ਲੈਂਟਰ ਵੀ ਨੁਕਸਾਨਿਆ ਗਿਆ। ਮੌਕੇ ’ਤੇ ਦੇਖਣ ਵਾਲਿਆਂ ਮੁਤਾਬਕ ਗੈਸ ਸਿਲੰਡਰ ਫਟਣ ਕਾਰਨ ਹੋਏ ਜ਼ੋਰਦਾਰ ਧਮਾਕੇ ਨਾਲ ਇਲਾਕਾ ਪੂਰੀ ਤਰ੍ਹਾਂ ਕੰਬ ਉੱਠਿਆ ਪਰ ਚੰਗੀ ਗੱਲ ਇਹ ਰਹੀ ਕਿ ਹਾਦਸੇ ਸਮੇਂ ਮਕਾਨ ’ਚ ਕੋਈ ਵੀ ਵਿਅਕਤੀ ਮੌਜੂਦ ਨਾ ਹੋਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਭਲਕੇ ਅਰਵਿੰਦ ਕੇਜਰੀਵਾਲ ਨੂੂੰ ਮਿਲਣ ਤਿਹਾੜ ਜੇਲ੍ਹ ਜਾਣਗੇ CM ਮਾਨ ਤੇ ਸੰਜੈ ਸਿੰਘ
NEXT STORY