ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਬੀਤੀ ਰਾਤ ਐੱਫ ਰੋਡ 'ਤੇ ਸਥਿਤ ਗੋਲੂ ਕਾ ਮੌੜ 'ਤੇ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਾਰ ਵਿਚੋਂ 30 ਲੱਖ ਰੁਪਏ ਦੇ ਕਰੀਬ ਕੈਸ਼ ਬਰਾਮਦ ਹੋਇਆ। ਪੁਲਸ ਨੇ ਕਾਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਡੀਐੱਸਪੀ ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੋਲੂ ਕਾ ਮੋੜ ਤੇ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ ਤੇ ਆਉਣ ਜਾਣ ਵਾਲੇ ਹਰ ਇਕ ਵਹੀਕਲ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਇਹ ਕਾਰ ਦੀ ਚੈਕਿੰਗ ਕੀਤੀ ਗਈ ਉਸ ਵਿਚੋਂ 30 ਲੱਖ ਦੇ ਕਰੀਬ ਕੈਸ਼ ਬਰਾਮਦ ਹੋਇਆ। ਕਾਰ ਸਵਾਰ ਦੋ ਲੋਕਾਂ ਨੂੰ ਕਾਬੂ ਕਰ ਲਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਹਿਸਾਬ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦੀ ਪੂਰੀ ਵੀਡੀਓਗ੍ਰਾਫੀ ਵੀ ਕੀਤੀ ਗਈ ਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! 4 ਪਾਵਨ ਸਰੂਪਾਂ ਨੂੰ ਪਹੁੰਚਿਆ ਨੁਕਸਾਨ, ਪ੍ਰਬੰਧਕ ਕਮੇਟੀ ਤੇ ਪੰਚਾਇਤ ਤੋਂ ਜਵਾਬ ਤਲਬ
NEXT STORY