ਰਾਮਪੁਰਾ ਫੂਲ- ਰਾਮਪੁਰਾ ਫੂਲ ਦੇ ਵਾਰਡ ਨੰਬਰ 11 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਬੰਦ ਪਏ ਮਕਾਨ ਵਿੱਚੋਂ ਪਿਤਾ ਅਤੇ ਪੁੱਤਰ ਦੀਆਂ ਲਾਸ਼ਾਂ ਸ਼ੱਕੀ ਹਾਲਤ ਵਿੱਚ ਮਿਲੀਆਂ। ਮ੍ਰਿਤਕਾਂ ਦੀ ਪਛਾਣ ਚੰਦ ਗੋਇਲ (ਪਿਤਾ) ਅਤੇ ਸੰਜੇ (ਪੁੱਤਰ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਦੋਵੇਂ ਪਿਛਲੇ ਕਰੀਬ 20 ਸਾਲਾਂ ਤੋਂ ਇਸ ਮਕਾਨ ਵਿੱਚ ਇਕੱਲੇ ਰਹਿ ਰਹੇ ਸਨ ਅਤੇ ਮੂਲ ਰੂਪ ਵਿੱਚ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਦੇ ਨਿਵਾਸੀ ਸਨ।
ਇਸ ਦੁਖਦਾਈ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਮ੍ਰਿਤਕਾਂ ਦੀ ਬੇਟੀ ਕਈ ਦਿਨਾਂ ਤੋਂ ਉਨ੍ਹਾਂ ਨੂੰ ਫੋਨ ਕਰ ਰਹੀ ਸੀ ਪਰ ਕੋਈ ਜਵਾਬ ਨਹੀਂ ਮਿਲ ਰਿਹਾ ਸੀ। ਜਦੋਂ ਉਹ ਅੱਜ ਰਾਮਪੁਰਾ ਫੂਲ ਪਹੁੰਚੀ ਤਾਂ ਘਰ ਦਾ ਦਰਵਾਜ਼ਾ ਬੰਦ ਸੀ ਅਤੇ ਅੰਦਰੋਂ ਤੇਜ਼ ਬਦਬੂ ਆ ਰਹੀ ਸੀ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਦਰਵਾਜ਼ਾ ਤੋੜ ਕੇ ਜਦੋਂ ਤਲਾਸ਼ੀ ਲਈ ਤਾਂ ਅੰਦਰ ਦੋਵਾਂ ਦੀਆਂ ਲਾਸ਼ਾਂ ਮਿਲੀਆਂ।
ਪੁਲਸ ਨੇ ਮੌਕੇ ਤੋਂ ਸਬੂਤ ਜੁਟਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਨੰਬਰ 11 ਦੇ ਕੋਂਸਲਰ ਨੇ ਦੱਸਿਆ ਕਿ ਇਹ ਦੋਵੇਂ ਬਾਪ-ਬੇਟਾ ਕਾਫੀ ਸਮੇਂ ਤੋਂ ਇੱਥੇ ਇਕੱਲੇ ਹੀ ਰਹਿੰਦੇ ਸਨ ਅਤੇ ਆਮ ਲੋਕਾਂ ਨਾਲ ਇਨ੍ਹਾਂ ਦਾ ਬਹੁਤਾ ਮੇਲ-ਜੋਲ ਨਹੀਂ ਸੀ। ਇਨ੍ਹਾਂ ਦੀ ਬੇਟੀ ਕਈ ਦਿਨਾਂ ਤੋਂ ਫੋਨ ਕਰ ਰਹੀ ਸੀ, ਪਰ ਜਦੋਂ ਇਨ੍ਹਾਂ ਨੇ ਫੋਨ ਨਹੀਂ ਚੁੱਕਿਆ ਤਾਂ ਉਸ ਨੇ ਫਿਕਰਮੰਦ ਹੋ ਕੇ ਇੱਥੇ ਆ ਕੇ ਦੇਖਿਆ। ਦਰਵਾਜ਼ਾ ਤੋੜ ਕੇ ਦੇਖਣ 'ਤੇ ਦੋਵੇਂ ਮ੍ਰਿਤਕ ਪਾਏ ਗਏ।
ਪੰਜਾਬ 'ਚ ਸ਼ਰਾਬ ਮਾਫੀਆ ਸਰਗਰਮ! ਨੈਸ਼ਨਲ ਹਾਈਵੇਅ ’ਤੇ ਚੱਲ ਰਹੇ ਸ਼ਰਾਬ ਦੇ ਗੈਰ-ਕਾਨੂੰਨੀ ਠੇਕੇ
NEXT STORY