ਅਬੋਹਰ (ਬਾਣੀ ਬਿਊਰੋ)–ਬੀਤੇ ਦਿਨੀ ਇਕ ਵਿਅਕਤੀ ਦੀ ਲਾਸ਼ ਸੀਤੋ ਰੋਡ ’ਤੇ ਸਥਿਤ ਰੇਲਵੇ ਫਾਟਕ ਤੋਂ ਥੋੜ੍ਹੀ ਦੂਰੀ ’ਤੇ ਰੇਲਵੇ ਪਟੜੀਆਂ ’ਤੇ ਪਈ ਮਿਲੀ। ਜਿਸ ਦੀ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ ਸੀ। ਉਸ ਦੀ ਪਛਾਣ ਸ਼ਨੀਵਾਰ ਸਵੇਰੇ ਬਲਵਿੰਦਰ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਪੰਜਪੀਰ ਨਗਰ ਗਲੀ ਨੰਬਰ 5 ਵਜੋਂ ਹੋਈ। ਜੀ. ਆਰ. ਪੀ. ਪੁਲਸ ਨੇ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ- ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ ਆਇਆ ਸਾਹਮਣੇ
ਮ੍ਰਿਤਕ ਦੇ ਪੁੱਤਰ ਕਰਨਜੀਤ ਨੇ ਦੱਸਿਆ ਕਿ ਉਸ ਦਾ ਪਿਤਾ ਬਲਵਿੰਦਰ ਸਿੰਘ ਉਮਰ ਲੱਗਭਗ 60 ਸਾਲ ਸੀ, ਜੋ ਕਿ ਕੈਂਟਰ ਡਰਾਈਵਰ ਵਜੋਂ ਕੰਮ ਕਰਦਾ ਸੀ, ਪਿਛਲੇ ਕੁਝ ਸਾਲਾਂ ਤੋਂ ਮਾਨਸਿਕ ਸਮੱਸਿਆਵਾਂ ਤੋਂ ਪੀੜਤ ਸੀ, ਕਿਉਂਕਿ ਉਸ ਦੇ ਵੱਡੇ ਭਰਾ ਦੀ ਸਾਲ 2021 ’ਚ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਸ ਦੇ ਵੱਡੇ ਭਰਾ ਦੀ ਮੌਤ ਤੋਂ ਬਾਅਦ ਹੀ ਉਸ ਦੇ ਪਿਤਾ ਡਿਪਰੈਸ਼ਨ ਦਾ ਸ਼ਿਕਾਰ ਹੋ ਗਏ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
ਕਰਨਜੀਤ ਨੇ ਦੱਸਿਆ ਕਿ ਬੀਤੀ ਰਾਤ ਲੱਗਭਗ 10 ਵਜੇ ਉਸ ਦੇ ਪਿਤਾ ਅਚਾਨਕ ਘਰੋਂ ਚਲੇ ਗਏ ਅਤੇ ਦੇਰ ਰਾਤ ਤੱਕ ਵਾਪਸ ਨਹੀਂ ਆਏ, ਇਸ ਲਈ ਉਨ੍ਹਾਂ ਨੇ ਖੁਦ ਉਸ ਦੀ ਭਾਲ ਕੀਤੀ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਸ਼ਨੀਵਾਰ ਸਵੇਰੇ ਸੋਸ਼ਲ ਮੀਡੀਆ ਤੋਂ ਰੇਲਵੇ ਪਟੜੀਆਂ ’ਤੇ ਮਿਲੀ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਾਰੇ ਜਾਣਕਾਰੀ ਮਿਲਣ ’ਤੇ ਜਦੋਂ ਉਹ ਮੁਰਦਾਘਰ ਗਿਆ ਤਾਂ ਦੇਖਿਆ ਕਿ ਇਹ ਉਸ ਦੇ ਪਿਤਾ ਦੀ ਲਾਸ਼ ਸੀ। ਜੀ. ਆਰ. ਪੀ. ਪੁਲਸ ਇੰਚਾਰਜ ਸਤੀਸ਼ ਕੁਮਾਰ ਨੇ ਕਰਨਜੀਤ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
NEXT STORY