ਬਠਿੰਡਾ (ਸੁਖਵਿੰਦਰ) - ਨੈਸ਼ਨਲ ਕਲੋਨੀ ਨੇੜੇ ਬਠਿੰਡਾ ਨਹਿਰ ਵਿਚੋਂ ਬੁੱਧਵਾਰ ਨੂੰ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਸ ਵਲੋਂ ਇਸ ਮਾਮਲੀ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨਹਿਰ ’ਚ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੀ ਹੈਲਪਲਾਈਨ ਟੀਮ ਸੰਦੀਪ ਗਿੱਲ, ਸੰਦੀਪ ਗੋਇਲ, ਰਾਕੇਸ਼ ਕੁਮਾਰ ਮੌਕੇ ’ਤੇ ਪਹੁੰਚ ਗਏ।
ਇਹ ਵੀ ਪੜ੍ਹੋ - Bank Holiday: ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ
ਦੱਸ ਦੇਈਏ ਕਿ ਸਹਾਰਾ ਟੀਮ ਦੇ ਵਰਕਰਾਂ ਨੇ ਨਹਿਰ ਵਿੱਚ ਛਾਲ ਮਾਰ ਕੇ ਲਾਸ਼ ਨੂੰ ਬਾਹਰ ਕੱਢਿਆ। ਲਾਸ਼ ਇੱਕ ਨੌਜਵਾਨ ਦੀ ਸੀ। ਨੌਜਵਾਨ ਦੀ ਜੇਬ ’ਚੋਂ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਛਾਣ ਸ਼ੰਕਰ ਪਾਸਵਾਨ (25) ਵਾਸੀ ਦਰਭੰਗਾ ਵਜੋਂ ਹੋਈ ਹੈ, ਜੋ ਬਠਿੰਡਾ ਦੇ ਬਾਬਾ ਫਰੀਦ ਨਗਰ ’ਚ ਰਹਿੰਦਾ ਸੀ। ਇਸ ਦੌਰਾਨ ਰੋਡ ਸੇਫਟੀ ਟੀਮ ਦੇ ਇੰਚਾਰਜ ਏ.ਐੱਸ. ਆਈ ਪਰਮਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਦਕਿ ਥਾਣਾ ਥਰਮਲ ਦੀ ਪੁਲਸ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ।
ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ
ਇਸ ਦੌਰਾਨ ਹੋਈ ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪਤਾ ਲੱਗਾ ਹੈ ਕਿ ਮ੍ਰਿਤਕ ਨਸ਼ੇ ਦਾ ਆਦੀ ਸੀ ਪਰ ਉਸ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਪੁਲਸ ਘਟਨਾ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਰੀਦਕੋਟ ਜ਼ਿਲ੍ਹੇ 'ਚ ਲਗਾਈਆਂ ਗਈਆਂ ਵਿਸ਼ੇਸ਼ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ
NEXT STORY