ਮੋਗਾ (ਅਜ਼ਾਦ) - ਮੋਗਾ ਨਿਵਾਸੀ ਇਕ 30 ਸਾਲਾ ਕੁੜੀ ਨਾਲ ਉਸ ਦੇ ਪ੍ਰੇਮੀ ਵੱਲੋਂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਨਾਉਣ ਦੇ ਬਾਅਦ ਵਿਆਹ ਕਰਵਾਉਣ ਤੋਂ ਇਨਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਮੋਗਾ ਪੁਲਸ ਵੱਲੋਂ ਜਾਂਚ ਦੇ ਬਾਅਦ ਪੀੜਤਾ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀ ਵਿਕਰਮਜੀਤ ਸਿੰਘ ਅਤੇ ਉਸਦੀ ਮਾਤਾ ਮਨਜੀਤ ਕੌਰ ਨਿਵਾਸੀ ਫਿਰੋਜ਼ਪੁਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ
ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤਾ ਨੇ ਕਿਹਾ ਕਿ ਉਸਦੀ ਕਥਿਤ ਦੋਸ਼ੀ ਵਿਕਰਮਜੀਤ ਸਿੰਘ ਨਾਲ 2018 ਵਿਚ ਜਾਣ ਪਛਾਣ ਹੋਈ ਸੀ। ਬਾਅਦ ਵਿਚ ਸਾਡੀ ਦੋਸਤੀ ਹੋ ਗਈ। ਵਿਕਰਮਜੀਤ ਸਿੰਘ ਨੇ ਮੈਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਪਿਛਲੇ 3 ਸਾਲ ਤੋਂ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ, ਜਦ ਮੈਂ ਉਸਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਪਹਿਲਾਂ ਉਸਨੇ ਇਨਕਾਰ ਕਰ ਦਿੱਤਾ। ਬਾਅਦ ਵਿਚ ਉਸਦੀ ਮਾਤਾ ਮਨਜੀਤ ਕੌਰ ਨੇ ਸਾਡੀ ਦੋਹਾਂ ਦੀ ਮੰਗਣੀ ਕਰਵਾ ਦਿੱਤੀ। ਬਾਅਦ ਵਿਚ ਕਥਿਤ ਦੋਸ਼ੀ ਨੇ ਮੇਰੇ ਨਾਲ ਵਿਆਹ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਸਨੇ ਮੇਰੀ ਜ਼ਿੰਦਗੀ ਖ਼ਰਾਬ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ
ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਆਈ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਉਪਰੰਤ ਪੀੜਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਜਸਵੀਰ ਕੌਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦਾ ਮੈਡੀਕਲ ਚੈਕਅਪ ਕਰਵਾਇਆ ਜਾ ਰਿਹਾ ਹੈ ਅਤੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਕਰ ਰਹੇ ਹਾਂ।
ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ
ਗਾਂਜਾ, ਭੁੱਕੀ ਤੇ ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ
NEXT STORY