ਖਰੜ (ਅਮਰਦੀਪ)- ਸੀ. ਆਈ. ਏ. ਸਟਾਫ਼ ਦੀ ਟੀਮ ਵੱਲੋਂ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 01 ਪਿਸਤੌਲ 32 ਬੋਰ ਸਮੇਤ 05 ਜ਼ਿੰਦਾ ਕਾਰਤੂਸ 32 ਬੋਰ ਬਰਾਮਮਦ ਕੀਤੇ ਹਨ। ਡੀ. ਐੱਸ. ਪੀ. ਇੰਨਵੈਸਟੀਗੇਸ਼ਨ ਤਲਵਿੰਦਰ ਸਿੰਘ ਪੀ. ਪੀ. ਐੱਸ ਅਤੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ 12 ਅਗਸਤ 2024 ਨੂੰ ਆਈ. ਏ. ਸਟਾਫ਼ ਦੇ ਐੱਸ. ਆਈ. ਹਰਭੇਜ ਸਿੰਘ ਵੱਲੋਂ ਮੁਖਬਰੀ ਦੇ ਆਧਾਰ 'ਤੇ ਧਾਰਾ 25-54-59 ਆਰਮਜ਼ ਐਕਟ ਤਹਿਤ ਵੰਸ਼ ਭਾਰਦਵਾਜ ਅਤੇ ਅੰਸ਼ ਭਾਰਦਵਾਜ ਪੁੱਤਰਾਨ ਦਵਿੰਦਰ ਭਾਰਦਵਾਜ ਵਾਸੀਅਨ ਸੈਕਟਰ 66 ਮੋਹਾਲੀ ਅਤੇ ਜਸਮੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਸੈਕਟਰ 46ਏ ਚੰਡੀਗੜ੍ਹ 'ਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ- ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਉਨ੍ਹਾਂ ਪਾਸੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਸਨ। ਉਕਤ ਮੁਕੱਦਮੇ ਵਿੱਚ ਲੌੜੀਂਦਾ ਮੁਲਜਮ ਤੁਸ਼ਾਰ ਸ਼ਾਹ ਪੁੱਤਰ ਪ੍ਰਵੀਨ ਕੁਮਾਰ ਵਾਸੀ ਬਾਲਮੀਕ ਮੁਹੱਲਾ ਬੁੜੈਲ ਸੈਕਟਰ 45 ਚੰਡੀਗੜ੍ਹ ਜੋਕਿ ਫਰਾਰ ਚੱਲਿਆ ਆ ਰਿਹਾ ਸੀ ਨੂੰ ਐੱਸ. ਬੀ. ਆਈ. ਹੋਮਜ ਲਾਂਡਰਾ ਰੋਡ ਖਰੜ ਦੀ ਮਾਰਕੀਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਉਮਰ ਕਰੀਬ 20 ਸਾਲ ਹੈ। ਉਸ ਖ਼ਿਲਾਫ਼ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਪੁਲਸ ਰਿਮਾਂਡ ਅਧੀਨ ਹੈ, ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਪਿਸਤੌਲ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਸਰਕਾਰ ਵੱਲੋਂ ਮੁਫ਼ਤ ਮਿਲਣ ਵਾਲੀ ਕਣਕ ਵੰਡੀ
NEXT STORY