ਮੋਗਾ (ਅਜ਼ਾਦ)— ਪਿੰਡ ਕੋਕਰੀ ਕਲਾਂ ਨਿਵਾਸੀ ਨੌਜਵਾਨ ਲੜਕੇ ਹਰਪਿੰਦਰ ਸਿੰਘ (21) ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ ਦੇ ਬਿਆਨਾਂ ਤੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕਾ ਸਵੇਰੇ 6 ਵਜੇ ਦੇ ਕਰੀਬ ਆਪਣੇ ਪਿਤਾ ਨੂੰ ਖੇਤ ਛੱਡ ਕੇ ਆਇਆ ਸੀ। ਜਦ ਉਹ 10 ਵਜੇ ਦੇ ਕਰੀਬ ਆਪਣੇ ਪਿਤਾ ਨੂੰ ਚਾਹ ਦੇ ਕੇ ਵਾਪਸ ਘਰ ਆ ਰਿਹਾ ਸੀ ਤਾਂ ਸਕੂਲ ਦੇ ਕੋਲ ਡਿੱਗ ਪਿਆ, ਜਿਸ ਤੇ ਆਸ ਪਾਸ ਦੇ ਲੋਕ ਇਕੱਤਰ ਹੋ ਗਏ ਅਤੇ ਉਨਾਂ ਉਸਦੇ ਪਰਿਵਾਰ ਵਾਲਿਆਂ ਨੂੰ ਦੱਸਿਆ ਅਤੇ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਗੁਰਪ੍ਰੀਤ ਸਿੰਘ ਨੇ ਅਜੀਤਵਾਲ ਪੁਲਸ ਨੂੰ ਸੂਚਿਤ ਕੀਤਾ, ਜਿਸ 'ਤੇ ਸਹਾਇਕ ਥਾਣੇਦਾਰ ਜਗਰਾਜ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਸਾਡੀ ਕਿਸੇ ਦੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਮੇਰੇ ਬੇਟੇ ਦੀ ਮੌਤ ਅਚਾਨਕ ਹੋਈ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਕਿਹਾ ਕਿ ਮ੍ਰਿਤਕ ਲੜਕੇ ਦੀ ਵਿਸਰਾ ਰਿਪੋਰਟ ਜਾਂਚ ਲਈ ਮੈਡੀਕਲ ਲੈਬ ਨੂੰ ਭੇਜੀ ਗਈ ਹੈ। ਰਿਪੋਰਟ ਆਉਣ ਤੇ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਲੜਕਾ ਬੀਤੇ ਦਿਨ ਹੀ ਜ਼ਮਾਨਤ ਤੇ ਰਿਹਾ ਹੋ ਕੇ ਆਇਆ ਸੀ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਗਈ।
ਮੀਂਹ ਨੇ ਕੈਪਟਨ ਦੇ ਨਾਲ-ਨਾਲ ਬਾਦਲਾਂ ਦੇ 'ਵਿਕਾਸ' ਦੀ ਪੋਲ ਖੋਲ੍ਹੀ : ਹਰਪਾਲ ਚੀਮਾ
NEXT STORY