ਸੰਗਰੂਰ (ਸਿੰਗਲਾ)- ਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਐੱਸ. ਆਈ. ਪਾਖਰ ਸਿੰਘ ਮੁੱਖ ਅਫ਼ਸਰ ਥਾਣਾ ਜੀ. ਆਰ. ਪੀ. ਸੰਗਰੂਰ ਨੇ ਦੱਸਿਆ ਕਿ ਅੱਜ ਕਰੀਬ 11 ਵਜੇ ਇਕ ਵਿਅਕਤੀ ਦੀ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ੰਭੂਰਾਮ ਪੁੱਤਰ ਰਾਮ ਪ੍ਰਸਾਦ ਵਾਸੀ ਰਾਮਨਗਰ ਬਸਤੀ ਸੰਗਰੂਰ ਵਜੋਂ ਹੋਈ ਹੈ।
ਪੰਜਾਬ ਨਾਲ ਲੱਗਦੇ ਤਿੰਨ ਬਾਰਡਰਾਂ 'ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਗਿਆ ਸਮਾਂ
ਘਟਨਾ ਦੀ ਸੂਚਨਾ ਮਿਲਣ 'ਤੇ ਜੀ. ਆਰ. ਪੀ. ਪੁਲਸ ਸੰਗਰੂਰ ਵੱਲੋਂ ਤੁਰੰਤ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਰੇਲਵੇ ਟਰੈਕ ਤੋਂ ਇਕ ਪਾਸੇ ਕਰਵਾਇਆ ਗਿਆ ਅਤੇ ਰੇਲਵੇ ਟਰੈਕ ਨੂੰ ਆਵਾਜਾਈ ਲਈ ਕਲੀਅਰ ਕਰਵਾਇਆ ਗਿਆ। ਮੌਕੇ 'ਤੇ ਮੌਜੂਦ ਮ੍ਰਿਤਕ ਦੀ ਪਤਨੀ ਰੇਨੂ ਦੇਵੀ ਵੱਲੋਂ ਆਪਣੇ ਪਤੀ ਸੰਭੂਰਾਮ ਦੀ ਸ਼ਨਾਖਤ ਕੀਤੀ ਗਈ। ਇਸ ਸਬੰਧੀ ਐੱਲ/ਪੀ. ਪੀ. ਐੱਚ. ਸੀ. ਇੰਦਰਜੀਤ ਕੌਰ ਨੰਬਰ 783 ਵੱਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਉਂਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਜਾਂ ਇਸਤਰੀ ਅਕਾਲੀ ਦਲ ਦੀ ਮਿਲੇਗੀ ਪ੍ਰਧਾਨਗੀ?
NEXT STORY