ਮਹਿਲ ਕਲਾਂ (ਹਮੀਦੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਹਮੀਦੀ ਵਿਖੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਦੀ ਭੁਲੇਖੇ ਨਾਲ ਗਲਤ ਦਵਾਈ ਪੀਣ ਕਾਰਨ ਮੌਤ ਹੋ ਗਈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਦਲਵਿੰਦਰ ਸਿੰਘ (22) ਪੁੱਤਰ ਗੁਰਮੀਤ ਸਿੰਘ ਫ਼ੌਜ ਵਿੱਚ ਭਰਤੀ ਹੋਣ ਦਾ ਸੁਫ਼ਨਾ ਰੱਖਦਾ ਸੀ ਪਰ ਕੱਦ ਘੱਟ ਹੋਣ ਕਾਰਨ ਮਾਨਸਿਕ ਤੌਰ ’ਤੇ ਕਾਫ਼ੀ ਪਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ: CM ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਵਿਖਾਈ ਹਰੀ ਝੰਡੀ
ਉਸ ਦਾ ਕੱਦ ਵਧਾਉਣ ਲਈ ਦਵਾਈ ਦਾ ਕੋਰਸ ਚੱਲ ਰਿਹਾ ਸੀ ਪਰ ਉਸ ਨੇ ਭੁਲੇਖੇ ਨਾਲ ਘਰ ਵਿੱਚ ਪਈ ਤਾਰੀਖ਼ ਲੰਘੀ ਹੋਰ ਦਵਾਈ ਪੀ ਲਈ, ਜਿਸ ਨਾਲ ਉਸ ਦੀ ਸਿਹਤ ਅਚਾਨਕ ਖਰਾਬ ਹੋ ਗਈ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਗੰਭੀਰ ਹਾਲਤ ਦੇ ਚਲਦਿਆਂ ਉਸ ਨੂੰ ਸਰਕਾਰੀ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ।
ਫਰੀਦਕੋਟ ਤੋਂ ਵਾਪਸ ਰੈਫਰ ਹੋਣ ਉਪਰੰਤ ਦਲਵਿੰਦਰ ਸਿੰਘ ਨੂੰ ਬੀ. ਐੱਮ. ਸੀ. ਹਸਪਤਾਲ ਬਰਨਾਲਾ ਵਿੱਚ ਦਾਖ਼ਲ ਕਰਵਾਇਆ ਗਿਆ। ਇਥੇ ਇਲਾਜ ਦੌਰਾਨ ਉਸ ਦੀ ਹਾਲਤ ਹੋਰ ਵਿਗੜ ਗਈ ਅਤੇ ਉਸ ਨੇ ਦਮ ਤੋੜ ਦਿੱਤਾ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਲਵਿੰਦਰ ਸਿੰਘ ਦੇ ਪਿਤਾ ਗੁਰਮੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀ. ਐੱਨ. ਐੱਸ. ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਰਾਜਾ ਵੜਿੰਗ ਦੇ ਨਵੇਂ ਵਿਵਾਦ 'ਤੇ CM ਮਾਨ ਦਾ ਵੱਡਾ ਬਿਆਨ! ਕਿਹਾ-ਹੁਣ ਤਾਂ ਸਰਕਾਰੀ ਪਾਗਲਖਾਨਾ ਖੋਲ੍ਹਣਾ ਪੈਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਵਿਖਾਈ ਹਰੀ ਝੰਡੀ
NEXT STORY