ਸਾਹਨੇਵਾਲ, (ਜਗਰੂਪ)- ਥਾਣਾ ਸਾਹਨੇਵਾਲ ਦੇ ਤਹਿਤ ਆਉਂਦੇ ਨਿਊ ਅੰਬੇਡਕਰ ਨਗਰ 'ਚ ਇਕ ਪ੍ਰੇਮੀ ਨੂੰ ਆਪਣੀ ਪ੍ਰੇਮਿਕਾ ਵਲੋਂ ਘਰ ਬੁਲਾਉਣ ਤੋਂ ਬਾਅਦ ਦੋ ਨੌਜਵਾਨਾਂ ਨੇ ਪ੍ਰੇਮੀ ਦੀ ਕੁੱਟ-ਮਾਰ ਕਰਦੇ ਹੋਏ ਉਸ ਨੂੰ ਘਰ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਜਿਸ ਨੂੰ ਗੰਭੀਰ ਜ਼ਖਮੀ ਹਾਲਤ 'ਚ ਚੰਡੀਗੜ੍ਹ ਦੇ ਸੈਕਟਰ-32 'ਚ ਸਥਿਤ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ 5 ਦਿਨ ਬਾਅਦ ਉਸ ਨੂੰ ਹੋਸ਼ ਆਇਆ।
ਜਾਣਕਾਰੀ ਮੁਤਾਬਕ ਤੇਜ ਪ੍ਰਤਾਪ ਸਿੰਘ ਪੁੱਤਰ ਜਗਨਨਾਥ ਯਾਦਵ ਵਾਸੀ ਨਿਊ ਅੰਬੇਡਕਰ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਬੀਤੀ 17 ਮਈ ਦੀ ਦੁਪਹਿਰ ਕਰੀਬ ਸਾਢੇ 12 ਵਜੇ ਉਸ ਦੀ ਕਥਿਤ ਪ੍ਰੇਮਿਕਾ ਨੇ ਫੋਨ ਕਰ ਉਸ ਨੂੰ ਕਿਹਾ ਕਿ ਉਹ ਹੁਣੇ ਉਸ ਦੇ ਘਰ ਆ ਕੇ ਉਸ ਨੂੰ ਮਿਲਕੇ ਜਾਵੇ । ਜਦੋਂ ਉਹ ਉਸ ਨੂੰ ਮਿਲਣ ਲਈ ਪਹੁੰਚਿਆ ਤਾਂ ਉਥੇ ਪਹਿਲਾਂ ਹੀ ਐੱਸ. ਪੀ. ਨਾਥ ਸਾਹ ਤੇ ਮੁਕੇਸ਼ ਮੌਜੂਦ ਸਨ, ਜਿਨ੍ਹਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਤੇ ਉਸ ਨੂੰ ਘਰ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ, ਜਿਸ ਨਾਲ ਉਹ ਬੇਹੋਸ਼ ਹੋ ਗਿਆ ਤੇ ਉਸ ਨੂੰ ਲੋਕਾਂ ਨੇ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸ ਨੂੰ ਕਰੀਬ 5 ਦਿਨ ਬਾਅਦ ਹੋਸ਼ ਆਉਣ 'ਤੇ ਉਸ ਨੇ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਏ। ਥਾਣਾ ਸਾਹਨੇਵਾਲ ਦੀ ਪੁਲਸ ਨੇ ਉਕਤ ਦੋਵੇਂ ਨੌਜਵਾਨਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
NEXT STORY