ਜੈਤੋ (ਰਘੂਨੰਦਨ ਪਰਾਸ਼ਰ)- ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ, ਡਾ. ਫਾਰੂਕ ਅਬਦੁੱਲਾ ਨਾਲ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਦੁਪਹਿਰ ਦੇ ਖਾਣੇ ’ਤੇ ਇਕ ਉਸਾਰੂ ਮੀਟਿੰਗ ਕੀਤੀ।

ਇਹ ਮੀਟਿੰਗ ਜੰਮੂ-ਕਸ਼ਮੀਰ ਅਤੇ ਪੰਜਾਬ ਵਿਚਕਾਰ ਵਪਾਰਕ ਸਬੰਧਾਂ ਅਤੇ ਆਪਸੀ ਸਰੋਕਾਰਾਂ ’ਤੇ ਪੂਰੀ ਤਰ੍ਹਾਂ ਕੇਂਦ੍ਰਿਤ ਸੀ। ਇਸ ਮੀਟਿੰਗ ਤੋਂ ਬਾਅਦ ਜਾਰੀ ਇਕ ਪ੍ਰੈੱਸ ਬਿਆਨ ਵਿਚ ਚੇਅਰਮੈਨ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਵਪਾਰਕ ਗਤੀਵਿਧੀਆਂ ਵਿਚ ਲੱਗੇ ਪੰਜਾਬ ਦੇ ਵਪਾਰਕ ਭਾਈਚਾਰੇ ਨੂੰ ਦਰਪੇਸ਼ ਰੁਕਾਵਟਾਂ ’ਤੇ ਚਾਨਣਾ ਪਾਇਆ।

ਡਾ. ਫਾਰੂਕ ਅਬਦੁੱਲਾ ਨੇ ਜੰਮੂ-ਕਸ਼ਮੀਰ ਤੋਂ ਪੰਜਾਬ ਨੂੰ ਸਪੱਸ਼ਟ ਸਮਰਥਨ ਦੀ ਪੇਸ਼ਕਸ਼ ਕੀਤੀ ਅਤੇ ਵਪਾਰੀਆਂ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਮਾਣਯੋਗ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਨਮਾਨ ਵਿਚ ਖਡੂਰ ਸਾਹਿਬ ਵਿਖੇ ਇਕ ਹਸਪਤਾਲ ਅਤੇ ਬਿਰਧ ਆਸ਼ਰਮ ਸਥਾਪਿਤ ਕਰਨ ਦੀਆਂ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ- CBI ਨੇ ਬਿਜਲੀ ਵਿਭਾਗ ਦੇ JE ਨੂੰ ਕੀਤਾ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੈਣ ਨੂੰ ਮਿਲਣ ਜਾਂਦੇ ਪੰਜਾਬ ਪੁਲਸ ਦੇ ASI ਨਾਲ ਵਾਪਰ ਗਿਆ ਭਾਣਾ, ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ
NEXT STORY