ਧੂਰੀ (ਸੰਜੀਵ ਜੈਨ, ਦਵਿੰਦਰ ਖਿੱਪਲ) : ਧੂਰੀ-ਸੰਗਰੂਰ ਬਾਈਪਾਸ 'ਤੇ 2 ਟੱਰਕਾਂ ਅਤੇ ਇਕ ਕਾਰ ਵਿਚਾਲੇ ਹੋਈ ਭਿਆਨਕ ਟੱਕਰ ਵਿਚ 5 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਖਮੀ ਨੂੰ ਪਹਿਲਾਂ ਧੂਰੀ ਦੇ ਇਕ ਨਿੱਜੀ ਹਪਸਤਾਲ ਲਿਜਾਇਆ ਗਿਆ ਜਿੱਥੋਂ ਇਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੇਫਰ ਕੀਤਾ ਗਿਆ। ਜ਼ਖਮੀਆਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਾਹੀ ਹੈ। ਇਹ ਹਾਦਸਾ ਰਾਤ ਦੇ ਕਰੀਬ 12 ਵਜੇ ਵਾਪਰਿਆ।
ਇਸ ਮੌਕੇ ਪੈਟਰੋਲੀਅਮ ਕਰਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਤੇਜ ਰਫਤਾਰ ਕਾਰਨ ਵਾਪਰਿਆ ਹੈ। ਉਥੇ ਹੀ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਾਬਕਾ ਮੁੱਖ ਮੰਤਰੀ ਬਾਦਲ ਵਲੋਂ ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
NEXT STORY