ਫ਼ਿਰੋਜ਼ਪੁਰ (ਕੁਮਾਰ,ਪਰਮਜੀਤ,ਖੁੱਲਰ)– ਫਿਰੋਜ਼ਪੁਰ ਵਿਚ ਭਾਰਤ-ਪਾਕਿ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਬੀ.ਐੱਸ.ਐੱਫ. ਨੇ ਖੇਤਾਂ ਵਿਚੋਂ 522 ਗ੍ਰਾਮ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਹੈ, ਜਿਸ ਨੂੰ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਹੈ ਅਤੇ ਜਿਸ ਨਾਲ ਇਕ ਛੋਟੀ ਪਲਾਸਟਿਕ ਦੀ ਟਾਰਚ ਵੀ ਬੰਨ੍ਹੀ ਹੋਈ ਹੈ।
ਇਹ ਵੀ ਪੜ੍ਹੋ- ਕੈਨੇਡਾ ਪਹੁੰਚ ਕੇ ਇਕ ਹੋਰ ਨੂੰਹ ਨੇ ਚੜ੍ਹਾਇਆ ਚੰਨ, ਸਹੁਰਿਆਂ ਨਾਲ ਰਿਸ਼ਤਾ ਰੱਖਣ ਤੋਂ ਕੀਤਾ ਸਾਫ਼ ਇਨਕਾਰ
ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਖੇਤਾਂ ਵਿਚ ਦੇਖੇ ਗਏ ਇਕ ਸ਼ੱਕੀ ਪੈਕਟ ਦੇ ਆਧਾਰ ’ਤੇ ਬੀ.ਐੱਸ.ਐੱਫ. ਵੱਲੋਂ ਪਿੰਡ ਕਾਲੂ ਵਾਲਾ ਦੇ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਸ ਦੌਰਾਨ ਆਪਰੇਸ਼ਨ ਦੌਰਾਨ ਉਨ੍ਹਾਂ ਨੂੰ ਟੇਪ ਨਾਲ ਲਪੇਟਿਆ ਪੀਲੇ ਰੰਗ ਦਾ ਇਕ ਪੈਕੇਟ ਮਿਲਿਆ, ਜਿਸ ਵਿਚੋਂ ਹੈਰੋਇਨ ਬਰਾਮਦ ਹੋਈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ ਪਹੁੰਚ ਕੇ ਇਕ ਹੋਰ ਨੂੰਹ ਨੇ ਚੜ੍ਹਾਇਆ ਚੰਨ, ਸਹੁਰਿਆਂ ਨਾਲ ਰਿਸ਼ਤਾ ਰੱਖਣ ਤੋਂ ਕੀਤਾ ਸਾਫ਼ ਇਨਕਾਰ
NEXT STORY