ਬੁਢਲਾਡਾ (ਮਨਜੀਤ)— ਹਲਕਾ ਬੁਢਲਾਡਾ ਦੀ ਸੇਵਾਦਾਰ ਬੀਬੀ ਰਣਜੀਤ ਕੌਰ ਭੱਟੀ ਦੀ ਅਗਵਾਈ ਹੇਠ ਅੱਜ ਸਰਪੰਚਾਂ, ਪੰਚਾਂ, ਸੰਮਤੀ ਮੈਂਬਰਾਂ ਅਤੇ ਪਾਰਟੀ ਦੇ ਆਗੂਆਂ ਨੇ ਜੰਮੂ-ਕਸ਼ਮੀਰ ਦੇ ਖੇਤਰ ਪੁਲਵਾਮਾ ਵਿਖੇ ਪਿਛਲੇ ਦਿਨੀਂ ਸ਼ਹੀਦ ਹੋਏ 44 ਜਵਾਨਾਂ ਨੂੰ ਸਮਰਪਿਤ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਸਖਤ ਸ਼ਬਦਾਂ ਵਿਚ ਪਾਕਿਸਤਾਨ ਸਰਕਾਰ ਦੀ ਨਿੰਦਿਆ ਕੀਤੀ।
ਇਸ ਮੌਕੇ ਬੀਬੀ ਭੱਟੀ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ। ਇਨ੍ਹਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਨਾਲ ਜੀਅ ਰਹੇ ਹਾਂ। ਸਾਡਾ ਗੁਆਂਢੀ ਦੇਸ਼ ਪਾਕਿਸਤਾਨ ਭਾਰਤ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰ ਰਿਹਾ ਹੈ। ਜਿਸ ਦਾ ਸਾਡੀਆਂ ਫੌਜਾਂ ਮੂੰਹ ਤੋੜਵਾਂ ਜਵਾਬ ਦੇਣਗੀਆਂ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ, ਪੰਜਾਬ ਦੇ ਸਕੱਤਰ ਰਣਜੀਤ ਸਿੰਘ ਦੋਦੜਾ, ਕਾਂਗਰਸੀ ਆਗੂ ਕੇ.ਸੀ ਬਾਵਾ ਬੱਛੌਆਣਾ, ਹਰਪ੍ਰੀਤ ਸਿੰਘ ਪਿਆਰੀ ਤੋਂ ਇਲਾਵਾ ਹੋਰ ਵੀ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਲੁਧਿਆਣਾ 'ਚੋਂ ਨਹੀਂ ਲੰਘਣ ਦੇਵਾਂਗੇ ਪਾਕਿ ਜਾਣ ਵਾਲੀ ਬੱਸ : ਰਵਨੀਤ ਬਿੱਟੂ
NEXT STORY