ਬੁਢਲਾਡਾ (ਬਾਂਸਲ): ਖੇਤੀ ਅਤੇ ਦੇਸ਼ ਲਈ ਖਤਰਨਾਕ ਕਾਲੇ ਕਾਨੂੰਨਾਂ ਖਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਵਿੱਢਿਆ ਸੰਘਰਸ਼ ਪੂਰੇ ਸਿਖਰਾਂ ’ਤੇ ਹੈ। ਦੇਸ਼ ਭਰ ਦੇ ਅੰਦੋਲਨਕਾਰੀਆਂ ’ਚ ਕੇਂਦਰ ਸਰਕਾਰ ਦੇ ਪ੍ਰਤੀ ਭਾਰੀ ਗੁੱਸਾ ਅਤੇ ਰੋਹ ਹੈ। ਅੱਜ ਕਿਸਾਨਾਂ ਨੇ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ਦੇ ਘਿਰਾਓ ਕਰਕੇ ਲਾਏ ਧਰਨੇ ਦੇ 103ਵੇਂ ਦਿਨ ਮੋਦੀ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਰੋਸ ਭਰੇ ਸ਼ਬਦਾਂ ’ਚ ਕਿਹਾ ਕਿ ਦੇਸ਼ ਦੇ ਕਿਰਤੀ ਸਰਕਾਰ ਦੀ ਅੜੀ ਭੰਨ ਕੇ ਦਮ ਲੈਣਗੇ। ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਕਿਸਾਨਾਂ-ਮਜਦੂਰਾਂ ਦੀ ਹਾਲਤ ਪਹਿਲਾਂ ਹੀ ਆਰਥਿਕ ਪੱਖੋਂ ਕਾਫ਼ੀ ਮਾੜੀ ਹੈ। ਸਰਕਾਰਾਂ ਦੀਆਂ ਗਲਤ ਨੀਤੀਆਂ ਕਿਰਤੀਆਂ ’ਤੇ ਵੱਡੀ ਆਰਥਿਕ ਸੱਟ ਮਾਰੀ ਹੈ। ਖੇਤੀ ਜਿਣਸਾਂ ਦੇ ਵਾਜਬ ਭਾਅ ਨਹੀਂ ਮਿਲ ਰਹੇ। ਖਾਦਾਂ, ਬੀਜਾਂ, ਕੀਟਨਾਸ਼ਕ ਦਵਾਈਆਂ, ਮਸ਼ੀਨਰੀ ਆਦਿ ਦੀਆਂ ਕੀਮਤਾਂ ’ਚ ਭਾਰੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ’ਚ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ
ਫ਼ਸਲ ਬੀਮਾ ਯੋਜਨਾ ਅਤੇ ਹੋਰ ਕਿਸਾਨ ਭਲਾਈ ਸਕੀਮਾਂ ਸਰਕਾਰਾਂ ਦੀਆਂ ਗੱਲਾਂ ਅਤੇ ਕਾਗਜ਼ਾਂ ਤੱਕ ਸੀਮਤ ਹਨ। ਕਰਜ਼ੇ ਵਿੱਚ ਬੁਰੀ ਤਰ੍ਹਾਂ ਜਕੜਿਆ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਇੰਨਾਂ ਤਿੰਨੇ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਨਾਲ ਅਤੇ ਬਿਜਲੀ ਸੋਧ ਬਿੱਲ-2020 ਪਾਸ ਹੋਣ ਨਾਲ ਕਿਸਾਨਾਂ-ਮਜਦੂਰਾਂ-ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਜਾਵੇਗਾ, ਇਨ੍ਹਾਂ ਹਾਲਤਾਂ ਵਿੱਚ ਏਕਾ ਅਤੇ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦੇਸ਼ ਦੀਆਂ ਤਕਰੀਬਨ ਸਾਰੀਆਂ ਕਿਸਾਨਾਂ ਅਤੇ ਮਜਦੂਰਾਂ ਦੀਆਂ ਜਥੇਬੰਦੀਆਂ ਇੱਕਮੁੱਠ ਹਨ ਅਤੇ ਮੋਦੀ ਸਰਕਾਰ ਦੇ ਹੁਣ ਲੋਕ ਵਿਰੋਧੀ ਫੈਸਲੇ ਲਾਗੂ ਕਰਨ ਦੇ ਦਿਨ ਪੁੱਗ ਗਏ ਹਨ। ਹੁਣ ਦੇਸ਼ ਦਾ ਆਵਾਮ ਲੋਕ ਵਿਰੋਧੀ ਫੈਸਲੇ ਲੈਣ ਵਾਲੀਆਂ ਸਰਕਾਰਾਂ ਨੂੰ ਬਖਤ ਪਾ ਦਿਆ ਕਰੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ: ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਆਮ ਆਦਮੀ ਪਾਰਟੀ ਦੇ 4 ਆਗੂ ਕਾਂਗਰਸ ’ਚ ਸ਼ਾਮਲ
NEXT STORY