ਬੁਢਲਾਡਾ (ਬਾਂਸਲ) : ਸਥਾਨਕ ਸਿਟੀ ਪੁਲਸ ਦੀ ਇਕ ਮਹਿਲਾ ਕਾਂਸਟੇਬਲ ਨੇ, ਇਕ ਨੌਜਵਾਨ ਵੱਲੋਂ ਵਿਆਹ 'ਚ ਭਾਨੀ ਮਾਰਨ ਕਾਰਨ ਰਿਸ਼ਤਾ ਟੁੱਟਣ 'ਤੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ 'ਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਥੇ ਹੀ ਮਹਿਲਾ ਕਾਂਸਟੇਬਲ ਦੀ ਮੌਤ ਤੋਂ ਬਾਅਦ ਡਰ ਕਾਰਨ ਨੌਜਵਾਨ ਨੇ ਵੀ ਬੀਤੇ ਦਿਨ ਦੇਰ ਸ਼ਾਮ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਗੰਭੀਰ ਹਾਲਤ ਵਿਚ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਰਣਜੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਦੋਦੜਾ ਵਲੋਂ ਦਿੱਤੇ ਬਿਆਨ ਅਨੁਸਾਰ ਉਸ ਦੀ ਲੜਕੀ ਗਗਨਦੀਪ ਕੌਰ ਸਿਟੀ ਪੁਲਸ ਬੁਢਲਾਡਾ ਵਿਖੇ ਬਤੌਰ ਕਾਂਸਟੇਬਲ ਡਿਊਟੀ ਨਿਭਾ ਰਹੀ ਸੀ, ਜਿਸ ਦੀ ਤਿੰਨ-ਚਾਰ ਮਹੀਨੇ ਪਹਿਲਾਂ ਸੰਗਰੂਰ ਵਿਖੇ ਮੰਗਣੀ ਹੋਈ ਸੀ ਅਤੇ ਦਸੰਬਰ ਮਹੀਨੇ 'ਚ ਵਿਆਹ ਨਿਸ਼ਚਿਤ ਕੀਤਾ ਹੋਇਆ ਸੀ ਪਰ ਪਿੰਡ ਚੀਮਾ ਮੰਡੀ ਦਾ ਗੁਰਪ੍ਰੀਤ ਸਿੰਘ ਪੁੱਤਰ ਰਾਮ ਸਿੰਘ ਉਸ ਨੂੰ ਲੰਮੇ ਸਮੇਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਵਿਆਹ ਵਿਚ ਰੁਕਾਵਟ ਪਾਉਣ ਦੀਆਂ ਧਮਕੀਆਂ ਦੇ ਰਿਹਾ ਸੀ। ਉਸ ਨੇ ਗਗਨਦੀਪ ਦੇ ਸਹੁਰੇ ਪਰਿਵਾਰ ਸੰਗਰੂਰ ਜਾ ਕੇ ਉਸ ਦਾ ਰਿਸ਼ਤਾ ਤੁੜਵਾ ਦਿੱਤਾ ਜਿਸ ਕਾਰਨ ਗਗਨਦੀਪ ਪਰੇਸ਼ਾਨ ਰਹਿਣ ਲੱਗ ਪਈ ਅਤੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਸਹਾਇਕ ਪੁਲਸ ਕਰਮਚਾਰੀਆਂ ਨੇ ਡਾਕਟਰੀ ਸਹਾਇਤਾ ਲਈ ਉਸ ਨੂੰ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਕੁੱਝ ਘੰਟਿਆਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਐੱਸ. ਐੱਚ. ਓ. ਸਿਟੀ ਬੁਢਲਾਡਾ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਕਾਂਸਟੇਬਲ ਦੇ ਪਿਤਾ ਦੇ ਬਿਆਨ 'ਤੇ ਗੁਰਪ੍ਰੀਤ ਸਿੰਘ ਚੀਮਾ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤੀ ਗਈ ਹੈ।
ਮੋਗਾ : 22 ਸਾਲਾ ਨੌਜਵਾਨ ਨੇ ਹਵਾਲਾਤ 'ਚ ਲਿਆ ਫਾਹਾ
NEXT STORY