ਮੋਗਾ (ਕਸ਼ਿਸ਼ ਸਿੰਗਲਾ)- ਸ਼ਹਿਰ ਵਿੱਚ ਜਾਰੀ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਦੋਸ਼ਾਂ ਖ਼ਿਲਾਫ਼ ਇੱਕ ਵੱਡਾ ਕਦਮ ਚੁੱਕਦਿਆਂ ਮੋਗਾ ਦੇ ਇੱਕ ਨਿਰਮਾਣ ਕਾਰੋਬਾਰੀ ਮਨਿੰਦਰ ਤੜੀਵਾਲ ਉਰਫ਼ ਸੰਨੀ, ਨੇ ਮੀਡੀਆ ਸਾਹਮਣੇ ਆ ਕੇ ਸਨਸਨੀਖੇਜ਼ ਖੁਲਾਸੇ ਕੀਤੇ ਹਨ। ਕਾਰੋਬਾਰੀ ਨੇ ਦੋਸ਼ ਲਾਇਆ ਹੈ ਕਿ ਇੱਕ ਸਮਾਜਿਕ ਸੰਸਥਾ ਸੀ.ਆਰ.ਓ. ਪੰਜਾਬ ਦੀ ਟੀਮ ਨੇ ਉਨ੍ਹਾਂ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕੀਤਾ ਅਤੇ ਉਨ੍ਹਾਂ ਕੋਲੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਖੁਲਾਸਾ ਉਸ ਸਮੇਂ ਹੋਇਆ ਜਦੋਂ ਨਗਰ ਨਿਗਮ ਮੋਗਾ ਵੱਲੋਂ ਕਰਤਾਰ ਨਗਰ ਇਲਾਕੇ ਵਿੱਚ 6 ਕੋਠੀਆਂ ਦੇ ਨਕਸ਼ਿਆਂ ਦੀ ਪੂਰੀ ਫੀਸ ਅਦਾ ਨਾ ਕਰਨ ਕਾਰਨ ਬਿਲਡਰ ਨੂੰ ਨੋਟਿਸ ਜਾਰੀ ਕੀਤੇ ਗਏ ਸਨ।
ਬਿਲਡਰ ਸੰਨੀ ਤੜੀਵਾਲ ਨੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਨਗਰ ਨਿਗਮ ਨੂੰ ਬਾਕੀ ਫੀਸ ਭਰਨ ਲਈ ਤਿਆਰ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਇਨਸਾਫ਼ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ਅਤੇ ਜ਼ਿਲ੍ਹਾ ਪੁਲਸ ਮੁਖੀ ਨੂੰ ਲਿਖਤੀ ਸ਼ਿਕਾਇਤ ਪੱਤਰ ਦੇਣਗੇ। ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਸਖ਼ਤ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਇਕ ਹੋਰ ਕ੍ਰੈਸ਼ ! ਘੁੰਮਦਾ-ਘੁੰਮਦਾ ਦਰੱਖਤਾਂ 'ਚ ਆ ਵੱਜਾ ਹੈਲੀਕਾਪਟਰ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਸੰਨੀ ਤੜੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਇਕੱਲੇ ਉਹ ਹੀ ਨਹੀਂ, ਸਗੋਂ ਸ਼ਹਿਰ ਵਿੱਚ ਕਈ ਹੋਰ ਵੀ ਪੀੜਤ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਹੋਰ ਪੀੜਤਾਂ ਨੂੰ ਵੀ ਮੀਡੀਆ ਦੇ ਸਾਹਮਣੇ ਲਿਆ ਕੇ ਪੇਸ਼ ਕਰਨਗੇ। ਉਨ੍ਹਾਂ ਕੋਲ ਸੀ.ਆਰ.ਓ. ਪੰਜਾਬ ਨੂੰ ਸਮੇਂ-ਸਮੇਂ 'ਤੇ ਦਿੱਤੇ ਗਏ ਪੈਸਿਆਂ ਦਾ ਸਬੂਤ ਵੀ ਮੌਜੂਦ ਹੈ।
ਦੂਜੇ ਪਾਸੇ ਜਦੋਂ ਸੀ.ਆਰ.ਓ. ਪੰਜਾਬ ਦੇ ਪ੍ਰਧਾਨ ਪੰਕਜ ਸੂਦ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਬਿਲਡਰ ਦੁਆਰਾ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਸਮਾਜਿਕ ਕਾਰਜ ਕਰਦੇ ਹਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਪਹਿਲਾਂ ਹੀ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੈਸੇ ਦੇ ਲੈਣ-ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਪੰਜਾਬ ਦੇ ਸਮਾਜਿਕ ਨੇਤਾਵਾਂ ਦੀ ਹਾਜ਼ਰੀ ਵਿੱਚ ਇਸ ਮਾਮਲੇ ਦੇ ਜਨਤਕ ਹੋਣ ਤੋਂ ਬਾਅਦ ਹੁਣ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਸ ਮੁਖੀ ਤੋਂ ਜਲਦ ਹੀ ਉੱਚ ਪੱਧਰੀ ਕਾਰਵਾਈ ਦੀ ਉਮੀਦ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰਿਆਣਾ ਦੇ ADGP ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਚੰਡੀਗੜ੍ਹ ਪੁਲਸ ਨੇ FIR 'ਚ ਜੋੜੀ ਨਵੀਂ ਧਾਰਾ
NEXT STORY