ਲੁਧਿਆਣਾ (ਜਗਰੂਪ)- ਇਸ ਗੱਲ ਨੂੰ ਦੁਹਰਾਉਂਦੇ ਹੋਏ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਕੋਹਾੜਾ, ਖਾਸੀ ਕਲਾਂ ਤੇ ਕੂੰਮ ਕਲਾਂ ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੁਧਿਆਣਾ ਦੀਆਂ ਅਨਾਜ ਮੰਡੀਆਂ ’ਚ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਅਨਾਜ ਦੀ ਖਰੀਦ ਲਈ ਵਚਨਬੱਧ ਹੈ, ਕਿਉਂਕਿ ਇਹ ਕਿਸਾਨਾਂ ਦੀ 6 ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਸਾਰੇ ਖਰੀਦ ਕੇਂਦਰਾਂ ’ਤੇ ਲਿਫਟਿੰਗ ਤੇ ਅਦਾਇਗੀ ਦੇ ਉਚਿਤ ਪ੍ਰਬੰਧਾਂ ਤੋਂ ਇਲਾਵਾ ਬਾਰਦਾਨੇ ਦੀ ਕਾਫੀ ਉਪਲੱਬਧਤਾ ਹੈ।
ਇਹ ਵੀ ਪੜ੍ਹੋ- ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਮੰਡੀਆਂ ’ਚ ਸਿਰਫ਼ ਸੁੱਕੀ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਸੌਖੀ ਤੇ ਮੁਸ਼ਕਲ ਰਹਿਤ ਖਰੀਦ ਕੀਤੀ ਜਾ ਸਕੇ। ਉਨ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 4,78,716.1 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ 4,34,932.5 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਿਛਲੇ 24 ਘੰਟਿਆਂ ਦੌਰਾਨ 25,875 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 969.5 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਜਾ ਵੜੀ ਬੱਸ, ਬਾਈਕ 'ਤੇ ਜਾਂਦੇ ਪਤੀ-ਪਤਨੀ ਨੂੰ ਦਰੜਿਆ, ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਣਕ ਦੇ ਗੋਦਾਮਾਂ 'ਚ ਘਪਲਾ ਕਰਨ ਵਾਲੇ ਕਰਮਚਾਰੀਆਂ ਦਾ ਪਰਦਾਫਾਸ਼, ਇੰਸਪੈਕਟਰ ਸਣੇ 4 ਖ਼ਿਲਾਫ਼ ਮਾਮਲਾ ਦਰਜ
NEXT STORY