ਚੰਡੀਗੜ੍ਹ,(ਅਸ਼ਵਨੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾਂ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵੱਲੇ ਹਿੱਤਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ।
ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵੱਖ-ਵੱਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ । ਮੁੱਖ ਮੰਤਰੀ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੇ ਖੇਤੀਬਾੜੀ ਮੰਤਰੀ ਉਰੀ ਏਰੀਅਲ ਅਤੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੁਵਾਲ ਸਟੇਨਿਟਜ਼ ਨੂੰ ਵੀ ਮਿਲਣ ਦਾ ਪ੍ਰੋਗਰਾਮ ਤੈਅ ਹੈ।
ਇਸ ਦੌਰੇ ਦੌਰਾਨ ਜਲ ਪ੍ਰਬੰਧਨ ਦੇ ਖੇਤਰ 'ਚ ਦੋ ਸਮਝੌਤੇ ਸਹੀਬੰਦ (ਐੱਮ. ਓ. ਯੂ.) ਵੀ ਹੋਣ ਦੀ ਆਸ ਹੈ ਜੋ ਪੰਜਾਬ ਸਰਕਾਰ ਦਾ ਪ੍ਰਮੁੱਖ ਖੇਤਰ ਹੈ।
ਇਸ ਦੌਰੇ 'ਤੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਉਦਯੋਗ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਡੀ. ਜੀ. ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਸਕੱਤਰ ਜਲ ਸਰੋਤ ਅਰੁਣਜੀਤ ਸਿੰਘ ਮਿਗਲਾਨੀ ਵੀ ਜਾਣਗੇ।
ਪੰਜਾਬ 'ਚ 1186 ਸਰਕਾਰੀ ਡਿਸਪੈਂਸਰੀਆਂ 'ਚੋਂ 418 'ਚ ਡਾਕਟਰ ਨਹੀਂ ਮੌਜੂਦ
NEXT STORY