ਤਪਾ ਮੰਡੀ (ਮਾਰਕੰਡਾ)-''ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅੱਜ ਹਰੇਕ ਫਰੰਟ 'ਤੇ ਫੇਲ ਸਾਬਤ ਹੋਈ ਹੈ ਕਿਉਂਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਜਿੱਥੇ ਡਾਵਾਂਡੋਲ ਹੋਈ ਪਈ ਹੈ, ਉਥੇ ਸੂਬੇ ਦੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਨਾਂ 'ਤੇ ਵੀ ਕੈਪਟਨ ਸਰਕਾਰ ਵੱਲੋਂ ਧੋਖਾ ਕੀਤਾ ਗਿਆ ਹੈ।'' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਪਿੰਡ ਦਰਾਜ ਵਿਖੇ ਸਮਾਜ ਸੇਵੀ ਰੇਸ਼ਮ ਸਿੰਘ ਦਰਾਜ ਦੇ ਮਾਤਾ ਤੇਜ ਕੌਰ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ 'ਚ ਹਿੱਸਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬਰਾੜ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਜਦਕਿ ਹੁਣ ਵੀ ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਵੱਲੋਂ ਹੀ ਮੋਰਚਾ ਖੋਲ੍ਹਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਵਿਰੋਧੀ ਧਿਰ ਦੀ ਭੂਮਿਕਾ ਸਹੀ ਤਰੀਕੇ ਨਾਲ ਨਹੀਂ ਨਿਭਾਈ। ਅਕਾਲੀ ਦਲ ਦੀ ਪੰਜਾਬ ਅੰਦਰ ਭਰਤੀ ਪੁਰੇ ਜ਼ੋਰਾਂ 'ਤੇ ਚੱਲ ਰਹੀ ਹੈ ਜਦਕਿ ਸੂਬੇ ਅੰਦਰ ਅਕਾਲੀ ਦਲ ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਵੇਗੀ ਕਿਉਂਕਿ ਕਾਂਗਰਸ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ 'ਆਪ' ਛਿੱਤਰੀ ਦਾਲ ਵੰਡ ਰਹੀ ਹੈ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਚੂੰਘਾਂ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਧਾਨ ਕੁਲਵੰਤ ਸਿੰਘ ਬੋਘਾ, ਗੁਰਜੰਟ ਸਿੰਘ ਧਾਲੀਵਾਲ, ਚਮਕੌਰ ਸਿੰਘ ਦਰਾਜ, ਦੀਪਾ ਸਿੰਘ ਦਰਾਜ, ਸਾਬਕਾ ਸਰਪੰਚ ਬਲਵੀਰ ਸਿੰਘ ਦਰਾਕਾ, ਸਾਬਕਾ ਸਰਪੰਚ ਸੁਖਦੇਵ ਸਿੰਘ ਢਿੱਲਵਾਂ ਅਤੇ ਸੁਬੇਗ ਸਿੰਘ ਮੈਨੇਜਰ ਹਾਜ਼ਰ ਸਨ।
85 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ
NEXT STORY