ਚੰਡੀਗੜ੍ਹ/ਜਲੰਧਰ,(ਭੁੱਲਰ, ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਗਠਿਤ ਕੀਤੀ ਗਈ ਅੰਤਰ ਮੰਤਰਾਲਿਆਂ ਦੀ ਇਕ ਟੀਮ ਸੂਬੇ 'ਚ ਹਾਲ ਹੀ 'ਚ ਆਏ ਹੜ੍ਹਾਂ ਕਾਰਣ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ 2 ਰੋਜ਼ਾ ਦੌਰਾ ਕਰੇਗੀ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰਾਲਾ ਦੇ ਜੁਆਇੰਟ ਸਕੱਤਰ (ਸੀ. ਆਈ. ਐੱਸ.) ਅਨੁਜ ਸ਼ਰਮਾ ਦੀ ਅਗਵਾਈ ਹੇਠ ਅੰਤਰ-ਮੰਤਰਾਲਿਆਂ ਦੀ 6 ਮੈਂਬਰੀ ਟੀਮ 12 ਸਤੰਬਰ ਨੂੰ ਚੰਡੀਗੜ੍ਹ ਪਹੁੰਚੇਗੀ। ਪੰਜਾਬ ਸਰਕਾਰ ਦੇ ਉਚ ਅਧਿਕਾਰੀ ਕੇਂਦਰ ਦੀ ਇਸ ਟੀਮ ਨੂੰ ਹਾਲ ਹੀ 'ਚ ਹੜ੍ਹ੍ਹਾਂ ਕਾਰਣ ਹੋਏ ਨੁਕਸਾਨ ਤੋਂ ਜਾਣੂ ਕਰਵਾਉਣਗੇ। ਇਸ ਮੀਟਿੰਗ ਤੋਂ ਤੁਰੰਤ ਬਾਅਦ ਇਹ ਟੀਮ ਰੂਪਨਗਰ ਤੇ ਜਲੰਧਰ ਜ਼ਿਲਿਆਂ 'ਚ ਹੜ੍ਹਾਂ ਕਾਰਣ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਵੇਗੀ। ਟੀਮ ਅਗਲੇ ਦਿਨ 13 ਸਤੰਬਰ ਨੂੰ ਜਲੰਧਰ ਤੇ ਕਪੂਰਥਲਾ ਜ਼ਿਲਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰੇਗੀ।
ਵਿਜੀਲੈਂਸ ਨੇ ਰਿਸ਼ਵਤ ਲੈਂਦੇ ਪਾਵਰਕਾਮ ਮੁਲਾਜ਼ਮ ਨੂੰ ਕੀਤਾ ਕਾਬੂ
NEXT STORY