ਚੰਡੀਗੜ੍ਹ- 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਆਪਣੇ ਭਾਸ਼ਣ 'ਚ "ਦਿਮਾਗੀ ਨਕਸਲਵਾਦ" ਨੂੰ ਰੋਕਣ ਦਾ ਸੱਦਾ ਦਿੱਤਾ ਸੀ। ਹੁਣ ਇਸ ਮਾਮਲੇ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਲੇਖ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੂੰ "ਦਿਮਾਗੀ ਨਕਸਲਵਾਦ" ਸ਼ਬਦ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
ਕੈਪਟਨ ਕਿਹਾ 'ਦਿਮਾਗੀ ਨਕਸਲ' ਸ਼੍ਰੇਣੀ ਜਾਇਜ਼ ਅਸਹਿਮਤੀ ਤੋਂ ਕਿਸ ਤਰ੍ਹਾਂ ਵੱਖਰੀ ਹੈ। ਨਕਸਲ ਸ਼ਬਦ ਦੀ ਵਰਤੋਂ ਹਲਕੇ ਤਰੀਕੇ ਨਾਲ ਨਹੀਂ ਕੀਤੀ ਜਾਣੀ ਚਾਹੀਦੀ। ਭਾਰਤ ਨੂੰ ਰਾਸ਼ਟਰੀ ਸੁਰੱਖਿਆ ਅਤੇ ਲੋਕਤੰਤਰੀ ਆਜ਼ਾਦੀ ਵਿੱਚੋਂ ਕਿਸੇ ਇੱਕ ਨੂੰ ਨਹੀਂ ਚੁਣਨਾ ਚਾਹੀਦਾ, ਸਹੀ ਤਰੀਕੇ ਨਾਲ ਸਮਝਿਆ ਜਾਵੇ ਤਾਂ ਦੋਵੇਂ ਇੱਕ-ਦੂਜੇ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਹਾਲ ਹੀ 'ਚ ਹੋਏ ਪ੍ਰਦਰਸ਼ਨਾਂ ਨੂੰ 'ਦਿਮਾਗੀ ਨਕਸਲਵਾਦ' ਨਹੀਂ ਕਿਹਾ, ਪਰ ਸਿਆਸੀ ਸ਼ਬਦ ਕਈ ਵਾਰ ਆਪਣੇ ਅਸਲ ਸੰਦਰਭ ਤੱਕ ਸੀਮਤ ਨਹੀਂ ਰਹਿੰਦੇ। ਕੈਪਟਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ "ਦਿਮਾਗੀ ਨਕਸਲਵਾਦ" ਸ਼ਬਦ ਦਾ ਕੀ ਅਰਥ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ 'ਚ ਕੀ ਕਿਹਾ
15 ਅਗਸਤ ਨੂੰ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਾਲਾਂ ਤੋਂ ਦੇਸ਼ ਦੀ ਸੱਤਾ 'ਚ ਮਾਓਵਾਦੀ ਸੋਚ ਦੇ ਲੋਕ ਗਲਿਆਰਿਆਂ ਵਿੱਚ ਆਪਣੀ ਜਗ੍ਹਾ ਬਣਾ ਕੇ ਬੈਠੇ ਸਨ। ਸਰਕਾਰੀ ਕਮੇਟੀਆਂ ਵਿੱਚ ਸਲਾਹਕਾਰ ਵਜੋਂ ਵੀ ਮਾਓਵਾਦੀ ਸੋਚ ਨੇ ਨੀਤੀਆਂ ਨੂੰ ਪ੍ਰਭਾਵਿਤ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ '' ਮੇਰੇ ਪਿਆਰੇ ਦੇਸ਼ਵਾਸੀਓ, ਜੰਗਲਾਂ ਵਿੱਚ ਹਥਿਆਰਬੰਦ ਨਕਸਲਵਾਦ ਨੂੰ ਲਗਭਗ ਖਤਮ ਕਰ ਦਿੱਤਾ ਹੈ, ਪਰ ਹਥਿਆਰਬੰਦ ਨਕਸਲ ਤਾਂ ਚਲੇ ਗਏ, ਪਰ ਦਿਮਾਗੀ ਨਕਸਲ ਮੌਕੇ ਦੀ ਤਲਾਸ਼ 'ਚ ਹਨ। ਉਹ ਸਮਾਜ ਨੂੰ ਗਲਤ ਰਸਤੇ 'ਤੇ ਲੈ ਕੇ ਆਉਣ ਲਈ ਕਈ ਤਰ੍ਹਾਂ ਦੇ ਤਰੀਕੇ ਤਲਾਸ਼ ਰਹੇ ਹਨ। ਇੰਨਾ ਹੀ ਨਕਸਲੀਆਂ ਨੂੰ ਪਛਾਣਨਾ ਹੋਵੇਗਾ। ਇਨ੍ਹਾਂ ਦਿਮਾਗੀ ਨਕਸਲੀਆਂ ਨੂੰ ਅਲੱਗ-ਥਲੱਗ ਕਰਨਾ ਹੋਵੇਗਾ ਅਤੇ ਰਾਸ਼ਟਰ ਨੂੰ ਵਿਕਸਿਤ ਰਾਸ਼ਟਰ ਬਣਾਉਣ ਲਈ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਜੋੜਨਾ ਹੋਵੇਗਾ।"
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ ਅੰਤਿਮ ਰਸਮਾਂ 'ਚ ਹੋਇਆ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਹਾਲੀ 'ਚ ਥਾਣੇਦਾਰ ਦੀ ਮੌਤ ਦਾ ਮਾਮਲਾ : ਰਾਈਫਲ ਜ਼ਮੀਨ 'ਤੇ ਡਿੱਗਣ ਮਗਰੋਂ ਚੱਲੀਆਂ ਸੀ ਗੋਲੀਆਂ
NEXT STORY