ਮੋਗਾ, (ਆਜ਼ਾਦ)- ਮੋਗਾ ਪੁਲਸ ਵਲੋਂ ਸ਼ਰਾਬ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਪੁਲਸ ਨੇ ਕਾਰ ਨੂੰ ਕਾਬੂ ਕਰ ਕੇ ਉਸ ’ਚੋਂ 19 ਪੇਟੀਆਂ ਸ਼ਰਾਬ ਬਰਾਮਦ ਕਰ ਕੇ ਤਸਕਰ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਪੁਲਸ ਮੋਗਾ ਦੇ ਸਹਾਇਕ ਥਾਣੇਦਾਰ ਬਾਜ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਸ਼ਹਿਰ ਦੇ ਮੁੱਖ ਚੌਂਕ ਦੇ ਕੋਲ ਪੁੱਜੇ ਤਾਂ ਉਨ੍ਹਾਂ ਨੂੰ ਗੁਪਤ ਸੁਤਰਾਂ ਤੋਂ ਜਾਣਕਾਰੀ ਮਿਲੀ ਕਿ ਰਿਸ਼ੀਕੇਸ਼ ਦੁਬੇ ਨਿਵਾਸੀ ਵੇਦਾਂਤ ਨਗਰ ਮੋਗਾ ਸ਼ਰਾਬ ਤਸਕਰੀ ਦਾ ਧੰਦਾ ਕਰਦਾ ਹੈ, ਜਿਸ ’ਤੇ ਉਨ੍ਹਾਂ ਪੁਲਸ ਪਾਰਟੀ ਸਮੇਤ ਜ਼ੀਰਾ ਰੋਡ ਦਾਣਾ ਮੰਡੀ ਕੋਲ ਨਾਕਾਬੰਦੀ ਕੀਤੀ, ਜਦਕਿ ਕਾਰ ਨੂੰ ਰੋਕਿਆ ਜਿਸ ਨੂੰ ਰਿਸ਼ੀਕੇਸ਼ ਦੁਬੇ ਨਿਵਾਸੀ ਵੇਦਾਂਤ ਨਗਰ ਮੋਗਾ ਚਲਾ ਰਿਹਾ ਸੀ। ਜਦ ਪੁਲਸ ਪਾਰਟੀ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ 19 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਪਾਰਟੀ ਨੇ ਉਸ ਨੂੰ ਤੁਰੰਤ ਆਪਣੀ ਹਿਰਾਸਤ ’ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਕਥਿਤ ਤਸਕਰ ਖਿਲਾਫ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜਣ ਦਾ ਆਦੇਸ਼ ਦਿੱਤਾ। ਪੁੱਛ-ਗਿੱਛ ਸਮੇਂ ਕਥਿਤ ਤਸਕਰ ਨੇ ਕਿਹਾ ਕਿ ਉਕਤ ਸ਼ਰਾਬ ਦੀਪਕ ਨਾਮ ਦੇ ਲਡ਼ਕੇ ਤੋਂ ਲੈ ਕੇ ਆਉਂਦਾ ਹੈ, ਜਿਸ ਨੂੰ ਉਹ ਜਾਣਦਾ ਨਹੀਂ। ਸਹਾਇਕ ਥਾਣੇਦਾਰ ਰਾਜਾ ਸਿੰਘ ਨੇ ਦੱਸਿਆ ਕਿ ਸ਼ਰਾਬ ਸਪਲਾਈ ਕਰਨ ਵਾਲੇ ਤਸਕਰ ਦੀ ਤਲਾਸ਼ ਕੀਤੀ ਜਾ ਰਹੀ ਹੈ।
ਕਾਰ ਸਡ਼ ਕੇ ਹੋਈ ਸੁਆਹ
NEXT STORY