ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੀ ਨੈਸ਼ਨਲ ਹਾਈਵੇਅ ਉਪਰ ਬੀਤੀ ਰਾਤ ਇਕ ਜੈਨ ਕਾਰ ਬੇਕਾਬੂ ਹੋ ਕੇ ਡਵਾਇਡਰ ਉਪਰ ਚੜ੍ਹ ਜਾਣ ਕਾਰਨ ਹੋਏ ਹਾਦਸੇ ਵਿਚ ਕਾਰ ਚਾਲਕ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦਸ਼ਮੇਸ਼ ਨਗਰ ਬੀਤੀ ਰਾਤ ਜਦੋਂ ਆਪਣੀ ਕਾਰ ਰਾਹੀਂ ਪਟਿਆਲਾ ਤੋਂ ਸਥਾਨਕ ਸ਼ਹਿਰ ਨੂੰ ਆ ਰਿਹਾ ਸੀ ਤਾਂ ਰਸਤੇ ਵਿਚ ਬਾਲਦ ਕਲਾਂ ਨੇੜੇ ਇਕ ਪੈਟਰੋਲ ਪੰਪ ਨੇੜੇ ਇਸ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਡਵਾਇਡਰ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਸਿਮਰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਹਾਈਵੇਅ ਪੈਟਰੋਲਿੰਗ ਦੀ ਪੁਲਸ ਪਾਰਟੀ ਵਲੋਂ ਇਲਾਜ ਲਈ ਸਥਾਨਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।
ਮੋਹਾਲੀ 'ਚ 2 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ, ਕੁੱਲ ਪੀੜਤਾਂ ਦੀ ਗਿਣਤੀ ਹੋਈ 114
NEXT STORY