ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੋਂ ਨਾਭਾ ਨੂੰ ਜਾਣ ਵਾਲੀ ਖਸਤਾਹਾਲ ਮੁੱਖ ਸੜਕ ਦੇ ਬੀਤੇ ਦਿਨ ਹੋਈ ਭਾਰੀ ਬਾਰਿਸ਼ ਕਾਰਨ ਨਾਭਾ ਕੈਂਚੀਆਂ ਵਿਖੇ ਪਾਣੀ ਭਰ ਜਾਣ ’ਤੇ ਸੜਕ ਦੇ ਸਮੁੰਦਰ ਦਾ ਰੂਪ ਧਾਰਨ ਕਾਰ ਜਾਣ ਕਾਰਨ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਰੋਡ 'ਤੇ ਸਥਿਤ ਦੁਕਾਨਦਾਰਾਂ ਜਰਨੈਲ ਸਿੰਘ, ਰਵੀ ਕੁਮਾਰ, ਭਗਵੰਤ ਸਿੰਘ, ਰੋਹੀ ਸਿੰਘ ਤੇ ਡਾ. ਪ੍ਰਿਥੀ ਨੇ ਦੱਸਿਆ ਕਿ ਸੜਕ 'ਚ ਕਰੀਬ 5 ਫੁੱਟ ਤੋਂ ਵੱਧ ਡੂੰਘੇ ਟੋਏ ਪੈ ਗਏ ਹਨ, ਜੋ ਹੁਣ ਮੀਂਹ ਦਾ ਪਾਣੀ ਭਰਨ ਕਾਰਨ ਨਜ਼ਰ ਨਹੀਂ ਆਉਂਦੇ, ਜਿਸ ਕਾਰਨ ਇੱਥੋਂ ਲੰਘਣ ਵਾਲੀਆਂ ਕਾਰਾਂ ਪਾਣੀ ’ਚ ਆ ਕੇ ਡੁੱਬ ਰਹੀਆਂ ਹਨ ਤੇ ਖਰਾਬ ਹੋ ਜਾਂਦੀਆਂ ਹਨ।
ਇਹ ਵੀ ਪੜ੍ਹੋ : ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕਾਰਵਾਈ ਜਾਰੀ, ਪੰਚ ਤੇ ਇਕ ਹੋਰ 'ਤੇ ਡਿੱਗੀ ਗਾਜ਼
ਉਨ੍ਹਾਂ ਦੱਸਿਆ ਕਿ ਅੱਜ ਇਕ ਕਾਰ ਜਿਸ ਵਿੱਚ ਇਕ ਪਰਿਵਾਰ ਦੇ ਬੱਚੇ ਤੇ ਔਰਤਾਂ ਮੌਜੂਦ ਸਨ ਤੇ ਜਦੋਂ ਇਹ ਕਾਰ ਇੱਥੋਂ ਸੜਕ 'ਤੇ ਖੜ੍ਹੇ ਪਾਣੀ ’ਚੋਂ ਲੰਘਣ ਲੱਗੀ ਤਾਂ ਚਾਲਕ ਨੂੰ ਇਸ ਦੀ ਡੂੰਘਾਈ ਬਾਰੇ ਪਤਾ ਨਹੀਂ ਸੀ ਤੇ ਕਾਰ ਪਾਣੀ ਵਾਲੇ ਡੂੰਘੇ ਹਿੱਸੇ ’ਚ ਜਾ ਕੇ ਬੰਦ ਹੋ ਗਈ ਤੇ ਕਾਰ ਦਾ ਅੱਧ ਵੱਧ ਹਿੱਸਾ ਪਾਣੀ ’ਚ ਡੁੱਬ ਗਿਆ। ਇਸ ਨੂੰ ਦੇਖ ਕੇ ਕਾਰ ’ਚ ਸਵਾਰ ਔਰਤਾਂ ਤੇ ਬੱਚੇ ਸਹਿਮ ਗਏ ਤੇ ਉਨ੍ਹਾਂ ਦੀ ਹਾਲਤ ਖਰਾਬ ਹੋ ਗਈ, ਜਿਨ੍ਹਾਂ ਨੂੰ ਦੇਖਦਿਆਂ ਨੇੜੇ ਦੇ ਦੁਕਾਨਦਾਰਾਂ ਨੇ ਰੈਸਕਿਊ ਕਰਕੇ ਕਾਰ ਨੂੰ ਪਾਣੀ 'ਚੋਂ ਬਾਹਰ ਕੱਢਿਆ, ਫਿਰ ਜਾ ਕੇ ਇਹ ਔਰਤਾਂ ਤੇ ਬੱਚਿਆਂ ਦੀ ਹਾਲਤ ਸਥਿਰ ਹੋਈ ਪਰ ਕਾਰ ਪਾਣੀ 'ਚ ਡੁੱਬ ਜਾਣ ਕਾਰਨ ਚੱਲ ਨਹੀਂ ਸਕੀ।
ਇਹ ਵੀ ਪੜ੍ਹੋ : ਪਾਕਿਸਤਾਨ ਤੋਂ ਪਹਿਲੀ ਵਾਰ ਚੁਣੀ ਗਈ ਮਿਸ ਯੂਨੀਵਰਸ ਕੰਟੈਸਟੈਂਟ, PAK ਸਰਕਾਰ ਬੋਲੀ- ਇਹ ਕਿਵੇਂ ਹੋ ਗਿਆ?
ਦੁਕਾਨਦਾਰਾਂ ਨੇ ਰੋਸ ਜ਼ਾਹਿਰ ਕੀਤਾ ਕਿ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਇਸ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 2 ਦਿਨਾਂ ਤੋਂ ਸੜਕ ਪਾਣੀ ਨਾਲ ਭਰੀ ਪਈ ਹੈ ਤੇ ਹੁਣ ਤੱਕ ਦਰਜਨ ਤੋਂ ਵੱਧ ਕਾਰਾਂ ਤੇ ਹੋਰ ਵੱਡੇ ਵਾਹਨ ਇਸ ਪਾਣੀ ’ਚ ਫਸ ਜਾਣ ਕਾਰਨ ਖਰਾਬ ਹੋ ਚੁੱਕੇ ਹਨ, ਜਿਨ੍ਹਾਂ ਨੂੰ ਦੁਕਾਨਦਾਰਾਂ ਵੱਲੋਂ ਟਰੈਕਟਰ ਆਦਿ ਦੀ ਮਦਦ ਨਾਲ ਬਾਹਰ ਕੱਢਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਾ ਹੀ ਇਸ ਰਸਤੇ ਨੂੰ ਬੰਦ ਕੀਤਾ ਜਾ ਰਿਹਾ ਹੈ ਤੇ ਨਾ ਇੱਥੇ ਫਸੇ ਵਾਹਨ ਚਾਲਕਾਂ ਦੀ ਕੋਈ ਮਦਦ ਕੀਤੀ ਜਾ ਰਹੀ ਹੈ ਤੇ ਨਾ ਹੀ ਸੜਕ 'ਤੇ ਖੜ੍ਹੇ ਪਾਣੀ ਨੂੰ ਕੱਢਣ ਤੇ ਸੜਕ ਵਿਚਕਾਰ ਪਏ ਡੂੰਘੇ ਟੋਇਆਂ ਨੂੰ ਭਰਨ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ। ਅਣਜਾਣ ਵਾਹਨ ਚਾਲਕ ਇਸ ਪਾਣੀ 'ਚ ਆ ਫਸਦੇ ਹਨ। ਉਨ੍ਹਾਂ ਤਲਖ਼ੀ ਭਰੇ ਅੰਦਾਜ਼ ਕਿਹਾ ਕਿ ਜੇਕਰ ਸਰਕਾਰ ਇਸ ਸੜਕ ਦਾ ਕੋਈ ਹੱਲ ਨਹੀਂ ਕਰ ਸਕਦੀ ਤਾਂ ਇਸ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇ ਤਾਂ ਜੋ ਰਾਹਗੀਰ ਪਾਣੀ ’ਚ ਫਸ ਕੇ ਪ੍ਰੇਸ਼ਾਨ ਨਾ ਹੋਣ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰੁਲੇ ਝਗੜੇ ਦੇ ਚੱਲਦਿਆਂ ਸਹੁਰਿਆਂ ਤੋਂ ਆਏ ਹਥਿਆਰਬੰਦ ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ
NEXT STORY