ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਵਿਰੁੱਧ ਥਾਣਾ ਸਿਟੀ ਸੰਗਰੂਰ ’ਚ ਕੇਸ ਦਰਜ ਕੀਤਾ ਗਿਆ। ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਮੁਦੱਈ ਸੰਦੀਪ ਕੌਰ ਵਾਸੀ ਸੰਗਰੂਰ ਨੇ ਇਕ ਦਰਖਾਸਤ ਐੱਸ. ਐੱਸ. ਪੀ. ਸੰਗਰੂਰ ਨੂੰ ਦਿੱਤੀ ਕਿ 24 ਫਰਵਰੀ 2016 ਨੂੰ ਉਸ ਦਾ ਵਿਆਹ ਹਰਜੀਤ ਸਿੰਘ ਵਾਸੀ ਭਾਗੀਬਾਂਦਰ ਜ਼ਿਲਾ ਬਠਿੰਡਾ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਉਪਰੰਤ ਹੀ ਹਰਜੀਤ ਸਿੰਘ ਉਕਤ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨ ਲੱਗਾ। ਪੁਲਸ ਨੇ ਮੁਦੱਈ ਦੀ ਦਰਖਾਸਤ ਦੀ ਜਾਂਚ ਕਰਨ ਉਪਰੰਤ ਹਰਜੀਤ ਸਿੰਘ ਉਕਤ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੈਂਕਾਂ ਦੀ ਹਡ਼ਤਾਲ ਕਾਰਨ ਕੰਮ-ਕਾਜ ਪ੍ਰਭਾਵਿਤ
NEXT STORY