ਰਾਮਪੁਰਾ ਫੂਲ, (ਤਰਸੇਮ)- ਨਾਬਾਲਗ ਨਾਲ ਬਦਫੈਲੀ ਕਰਨ ’ਤੇ ਪੁਲਸ ਥਾਣਾ ਸਿਟੀ ਰਾਮਪੁਰਾ ਵਲੋਂ ਇਕ ਦੋਸ਼ੀ ਖਿਲਾਫ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਪ੍ਰੀਤ ਕੌਰ ਮਾਨ ਨੇ ਦੱਸਿਆ ਕਿ ਪੀਡ਼ਤ ਲਡ਼ਕੇ ਨੇ ਪੁਲਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ’ਚ ਗੰਭੀਰ ਦੋਸ਼ ਲਾਇਆ ਹੈ ਕਿ ਦੋਸ਼ੀ ਹੈਪੀ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਹਿਰਾਜ ਨੇ ਬੀਤੀ ਰਾਤ ਉਸ ਨਾਲ ਬਦਫੈਲੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੀਡ਼ਤ ਲਡ਼ਕੇ ਦੇ ਬਿਆਨਾਂ ’ਤੇ ਹੀ ਉਕਤ ਦੋਸ਼ੀ ਖਿਲਾਫ ਪੁਲਸ ਥਾਣਾ ਸਿਟੀ ਰਾਮਪੁਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਪਰ ਨਾਮਜ਼ਦ ਦੋਸ਼ੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਇਸ ਮਾਮਲੇ ਦੀ ਜਾਂਚ ਥਾਣੇ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਕਰ ਰਹੇ ਹਨ।
ਅਕਾਲੀ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ’ਤੇ ਫਾਇਰਿੰਗ ਦੇ ਦੋਸ਼ ਲਾਏ
NEXT STORY