ਮਾਨਸਾ- ਮਾਨਸਾ ਦੇ ਪਿੰਡ ਭੰਮੇ ਕਲਾਂ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਦਲਜੀਤ ਸਿੰਘ ਦਾ ਪੋਸਟਮਾਰਟਮ ਚੰਡੀਗੜ੍ਹ ਦੇ ਪੀਜੀਆਈ 'ਚ ਕਰਵਾਇਆ ਜਾ ਰਿਹਾ ਹੈ। ਪਹਿਲਾਂ ਪੋਸਟਮਾਰਟਮ ਬਠਿੰਡਾ ਦੇ AIIMS ਹਸਪਤਾਲ 'ਚ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ ਬੀਤੇ ਦਿਨ ਦਲਜੀਤ ਸਿੰਘ ਦੀ ਡੈੱਡ ਬਾਡੀ ਨੂੰ ਪੀਜੀਆਈ ਲਿਆਂਦਾ ਗਿਆ ਸੀ, ਜਿੱਥੇ ਪੁਲਸ ਦੇ ਸਖ਼ਤ ਪਹਿਰੇ 'ਚ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਦਲਜੀਤ ਦਾ ਸਸਕਾਰ ਆਪਣੇ ਜੱਦੀ ਪਿੰਡ 'ਚ ਹੀ ਕਰਨਗੇ।
ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਦੱਸ ਦਈਏ ਕਿ 27 ਅਕਤੂਬਰ ਨੂੰ ਦਲਜੀਤ ਸਿੰਘ ਦੀ ਲਾਸ਼ ਖੇਤਾਂ 'ਚੋਂ ਮਿਲੀ ਸੀ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਸੀ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੂਜੇ ਪਾਸੇ ਪੁਲਸ ਇਸ ਨੂੰ ਕਤਲ ਦਾ ਮਾਮਲਾ ਦੱਸ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਸੀ ਅਤੇ ਇਸ ਦੌਰਾਨ ਹੰਗਾਮਾ ਵੀ ਹੋਇਆ ਸੀ।
ਇਹ ਵੀ ਪੜ੍ਹੋ- Mrs. Universe 2026 'ਚ ਅੰਮ੍ਰਿਤਸਰ ਦੀ ਡਾ. ਸੇਹਰ ਨੇ ਕੀਤਾ ਕਮਾਲ, 120 ਦੇਸ਼ਾਂ 'ਚੋਂ ਜਿੱਤਿਆ ਖਿਤਾਬ
ਜ਼ਿਕਰਯੋਗ ਹੈ ਕਿ ਪਰਿਵਾਰ ਨੇ ਪਹਿਲਾਂ ਇਲਜ਼ਾਮ ਲਾਇਆ ਸੀ ਕਿ ਪੁਲਸ ਉਨ੍ਹਾਂ ਕੋਲੋਂ ਜ਼ਬਰਦਸਤੀ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਲੈ ਗਈ ਸੀ। ਪਰਿਵਾਰ ਮੁਤਾਬਕ, ਜਦੋਂ ਉਹ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ 'ਚ ਸ਼ਾਮਲ ਹੋਣ ਜਾ ਰਹੇ ਸਨ, ਉਸੇ ਦੌਰਾਨ ਪੁਲਸ ਮ੍ਰਿਤਕ ਦੇਹ ਨੂੰ ਆਪਣੇ ਨਾਲ ਲੈ ਗਈ। ਪਰਿਵਾਰ ਨੇ ਇਹ ਵੀ ਕਿਹਾ ਸੀ ਕਿ ਪੁਲਸ ਪੋਸਟਮਾਰਟਮ ਕਰਵਾਉਣ ਲਈ ਦਬਾਅ ਪਾ ਰਹੀ ਹੈ ਅਤੇ ਦਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੂੰ ਵੀ ਪੁਲਸ ਆਪਣੇ ਨਾਲ ਲੈ ਗਈ ਸੀ। ਇਨ੍ਹਾਂ ਇਲਜ਼ਾਮਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਪੁਲਸ ਅਧਿਕਾਰੀ ਮੁਤਾਬਕ, ਮਾਮਲੇ ਵਿੱਚ ਕਤਲ ਦਾ ਪੱਖ ਸਾਹਮਣੇ ਆਇਆ ਸੀ ਅਤੇ ਇਸ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤਰ੍ਹਾਂ, ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਸਿਰਫ਼ ਨਸ਼ੇ ਨਾਲ ਜੁੜੀ ਮੌਤ ਦੀ ਜਾਂਚ ਤੱਕ ਸੀਮਤ ਨਹੀਂ ਰਿਹਾ, ਸਗੋਂ ਕਤਲ ਦੇ ਸ਼ੱਕ ਹੇਠ ਜਾਂਚ ਦਾ ਵਿਸ਼ਾ ਬਣ ਗਿਆ। ਪੁਲਸ ਦੇ ਪੱਖ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣਾ ਵੀ ਜ਼ਰੂਰੀ ਹੈ। ਫਿਲਹਾਲ, ਪੋਸਟਮਾਰਟਮ ਨਾਲ ਜੁੜੇ ਅਗਲੇ ਕਦਮਾਂ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
1984 ਦੇ ਜ਼ਖ਼ਮ ਅੱਜ ਵੀ ਹਰੇ, ਕਾਂਗਰਸ ਨੇ ਕਦੇ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ : ਕੇਵਲ ਸਿੰਘ ਢਿੱਲੋਂ
NEXT STORY