ਬਠਿੰਡਾ (ਵਰਮਾ) : 42 ਲੱਖ ਰੁਪਏ ਦੀ ਲੁੱਟ ਦੇ ਮਾਮਲੇ ’ਚ ਨਕਲੀ ਪੁਲਸ ’ਤੇ ਸ਼ੱਕ ਹੋਣ ਦੇ ਬਾਵਜੂਦ ਅਸਲੀ ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਪੁਲਸ ਦੀ ਵਰਦੀ ਵਿਚ ਸਸਪੈਂਡ ਕੀਤੇ ਇਕ ਮੁਅੱਤਲ ਐੱਸ. ਐੱਚ. ਓ. ਨੇ ਆਪਣੇ ਪੁੱਤਰ ਨਾਲ ਮਿਲ ਕੇ ਵਿਦੇਸ਼ ਜਾ ਰਹੇ ਦੋ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅੰਮ੍ਰਿਤਸਰ ਪੁਲਸ ਦੇ ਮੁਅੱਤਲ ਏ. ਐੱਸ. ਆਈ. ਗੁਰਲਾਲ ਸਿੰਘ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਜੈਨ ਅਤੇ ਸਵਿਫਟ ਕਾਰ ਦੀ ਵਰਤੋਂ ਕੀਤੀ ਸੀ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਦੀ ਵਿਸ਼ੇਸ਼ ਟੀਮ ਮੰਗਲਵਾਰ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਪੁੱਜੀ।
ਇਹ ਵੀ ਪੜ੍ਹੋ : ਬਠਿੰਡਾ: ਪੁਲਸ ਦੀ ਵਰਦੀ 'ਚ ਆਏ ਵਿਅਕਤੀਆਂ ਨੇ ਅਗਵਾ ਕੀਤੇ 2 ਨੌਜਵਾਨ, ਫਿਰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਸ ਦੇ ਏ. ਐੱਸ. ਆਈ. ਗੁਰਲਾਲ ਸਿੰਘ ਨੇ ਅੰਮ੍ਰਿਤਸਰ ਦੇ ਹੀ ਟਰੈਵਲ ਏਜੰਟ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਚਾਰੇ ਦੋਸ਼ੀਆਂ ਨੇ ਜੈਨ ਅਤੇ ਸਵਿਫਟ ਕਾਰ ਦੀ ਵਰਤੋਂ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ਼ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਮੁਲਜ਼ਮ ਉਪਰੋਕਤ ਦੋਵੇਂ ਕਾਰਾਂ ਵਿਚ ਆਏ ਸਨ। ਪੁਲਸ ਨੇ ਉਪਰੋਕਤ ਦੋਵੇਂ ਕਾਰਾਂ ਨੂੰ ਟਰੇਸ ਕੀਤਾ ਤਾਂ ਪਤਾ ਲੱਗਾ ਕਿ ਜੈਨ ਕਾਰ ਮੁਅੱਤਲ ਏ. ਐੱਸ. ਆਈ. ਗੁਰਲਾਲ ਕੋਲ ਹੈ, ਜਿਸ ਨੇ ਕਾਰ ਖਰੀਦ ਕੇ ਆਪਣੇ ਨਾਂ ’ਤੇ ਟਰਾਂਸਫਰ ਨਹੀਂ ਕਰਵਾਈ। ਦੂਸਰੀ ਕਾਰ ਮੁਲਜ਼ਮ ਏ. ਐੱਸ. ਆਈ. ਦੀ ਸਾਥੀ ਨਿਕਲੀ। ਐੱਸ. ਐੱਸ. ਪੀ. ਜੇ ਈਵੈਂਜਲੀਅਨ ਨੇ ਕਿਹਾ ਕਿ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਘਰ ’ਚ ਦਾਖ਼ਲ ਹੋਏ ਪ੍ਰੇਮੀ ਨੇ ਘਰਵਾਲੇ ਸਾਹਮਣੇ ਪ੍ਰੇਮਿਕਾ ’ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਕੀ ਹੈ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ
NEXT STORY