ਲੁਧਿਆਣਾ (ਰਾਜ) : ਨਗਰ ਨਿਗਮ ਦੀ ਕਾਰਵਾਈ ਦੌਰਾਨ ਦੋ ਭਰਾਵਾਂ ਵੱਲੋਂ ਖੁਦ ਨੂੰ ਅੱਗ ਲਾਉਣ ਦੇ ਮਾਮਲੇ 'ਚ ਪਹਿਲੇ ਭਰਾ ਦੀ ਮੌਤ ਤੋਂ ਬਾਅਦ ਹੁਣ ਦੂਜੇ ਭਰਾ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਹ ਡੀ.ਐੱਮ.ਸੀ. ਹਸਪਤਾਲ 'ਚ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਵਿਚਾਲੇ ਲੜ ਰਿਹਾ ਸੀ। ਮ੍ਰਿਤਕ ਦਾ ਨਾਂ ਅਨਮੋਲ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਇੱਥੇ ਦੱਸ ਦੇਈਏ ਕਿ ਨਗਰ ਨਿਗਮ ਦੀ ਟੀਮ ਸੈਕਟਰ-32 ਸਥਿਤ ਸਰਕਾਰੀ ਜਗ੍ਹਾ 'ਤੇ ਕਬਜ਼ੇ ਛੁਡਾਉਣ ਗਈ ਸੀ। ਜਿੱਥੇ ਦੋ ਭਰਾਵਾਂ ਦੇ ਰਿਸ਼ਤੇਦਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਦੋਵੇਂ ਭਰਾਵਾਂ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਫਿਰ ਦੋਵੇਂ ਭਰਾਵਾਂ ਨੂੰ ਪੀ.ਜੀ.ਆਈ. ਨੂੰ ਇਲਾਜ ਲਈ ਭੇਜਿਆ ਗਿਆ। ਜਿੱਥੇ ਇਲਾਜ ਦੌਰਾਨ ਵੱਡੇ ਭਰਾ ਵੀਰੂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਛੋਟੇ ਭਰਾ ਅਨਮੋਲ ਨੂੰ ਡੀ.ਐਮ.ਸੀ. ਸ਼ਿਫ਼ਟ ਕਰ ਦਿੱਤਾ ਗਿਆ ਸੀ। ਜਿੱਥੇ ਦੇਰ ਰਾਤ ਉਸ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜ਼ਬਰ-ਜ਼ਿਨਾਹ ਕਰਨ ਵਾਲਾ ਗੁਆਂਢੀ ਗ੍ਰਿਫ਼ਤਾਰ
NEXT STORY