ਨਾਭਾ (ਖੁਰਾਣਾ)-ਥਾਣਾ ਸਦਰ ਪੁਲਸ ਨੇ ਭੁੱਕੀ ਸੁੱਟ ਕੇ ਭੱਜੇ ਔਰਤ ਸਮੇਤ 2 ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਨੰਦ ਸਿੰਘ ਅਤੇ ਸੋਨੀਆ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਸਾਧੋਹੇੜੀ ਥਾਣਾ ਸਦਰ ਨਾਭਾ ਵੱਜੋਂ ਹੋਈ। ਸਬ ਇੰਸਪੈਕਟਰ ਨਵਦੀਪ ਕੌਰ ਸਮੇਤ ਪੁਲਸ ਪਾਰਟੀ ਗਸਤ ਦੌਰਾਨ ਪਿੰਡ ਗਲਵੱਟੀ ਕੋਲ ਮੌਜੂਦ ਸੀ ਤਾਂ ਇਤਲਾਹ ਮਿਲੀ ਕੀ ਦੋਸ਼ੀ ਥਰੀ ਵ੍ਹੀਲਰ ਵਿੱਚ ਭੁੱਕੀ ਚੂਰਾ ਪੋਸਤ ਲੈ ਕੇ ਆ ਰਹੇ ਹਨ। ਤਾਂ ਪੁਲਸ ਪਾਰਟੀ ਨੇ ਪਿੰਡ ਤੁੰਗਾਂ ਕੋਲ ਨਾਕਾਬੰਦੀ ਕੀਤੀ ਸੀ। ਇਸੇ ਦੌਰਾਨ ਮੁਲਜ਼ਮ ਪੁਲਸ ਪਾਰਟੀ ਨੂੰ ਵੇਖ ਕੇ ਭੁੱਕੀ ਚੂਰਾ-ਪੋਸਤ ਸੁੱਟ ਕੇ ਥਰੀ ਵ੍ਹੀਲਰ ਸਮੇਤ ਫਰਾਰ ਹੋ ਗਏ। ਜਦੋਂ ਪੁਲਸ ਪਾਰਟੀ ਨੇ ਚੈੱਕ ਕੀਤੀ ਤਾਂ ਉਸ ਵਿੱਚੋਂ 2 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਧਾਰਾ 15/ 61/ 85/ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਇਸ ਐਤਵਾਰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਥਾਣੇ ਦੇ ਨੇੜੇ ਹੀ ਵੱਡੀ ਵਾਰਦਾਤ, ਪੈ ਗਿਆ ਰੌਲਾ
NEXT STORY