ਗੁਰੂਹਰਸਹਾਏ(ਮਨਜੀਤ, ਸੁਨੀਲ ਵਿੱਕੀ)–ਥਾਣਾ ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਪਿੰਡ ਗੱਟੀ ਮੱਤਡ਼ ਵਿਖੇ ਜ਼ਮੀਨ ਦੇ ਝਗਡ਼ੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਇਕ ਬਾਏ ਨੇਮ ਵਿਅਕਤੀ ਅਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ ਪਹੁੰਚੇ CM ਮਾਨ, ਵਿਰੋਧੀਆਂ ਦੇ ਵਿੰਨ੍ਹੇ ਨਿਸ਼ਾਨੇ
ਪੁਲਸ ਨੂੰ ਦਿੱਤੇ ਬਿਆਨਾਂ ’ਚ ਮੰਗਲਜੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਗੱਟੀ ਮੱਤਡ਼ ਨੇ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਜ਼ਮੀਨ ਦਾ ਝਗਡ਼ਾ ਚੱਲ ਰਿਹਾ ਹੈ। ਮੰਗਲਜੀਤ ਸਿੰਘ ਨੇ ਦੱਸਿਆ ਕਿ ਇਸੇ ਝਗਡ਼ੇ ਦੇ ਚੱਲਦਿਆਂ ਮੁਲਜ਼ਮ ਜਗਰੂਪ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਗੱਟੀ ਮੱਤਡ਼ ਅਤੇ 3-4 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ਅੰਦਰ ਸਾਮਾਨ ਸੁੱਟਣ ਆਏ ਦੋ ਕਾਬੂ, 100 ਪੁੜੀਆਂ ਜ਼ਰਦਾ ’ਤੇ ਹੋਰ ਸਮੱਗਰੀ ਬਰਾਮਦ
NEXT STORY