ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਦੀ ਬਸਤੀ ਭਾਨੇਵਾਲੀ ਵਿੱਚ ਘਰੇਲੂ ਝਗੜੇ ਨੂੰ ਲੈ ਕੇ ਹੋਏ ਲੜਾਈ ਝਗੜੇ ਸਬੰਧੀ ਥਾਣਾ ਆਰਿਫ਼ਕੇ ਦੀ ਪੁਲਸ ਨੇ ਸ਼ਿਕਾਇਤਕਰਤਾ ਮੁਦੱਈ ਮਨਜੀਤ ਸਿੰਘ ਪੁੱਤਰ ਜਗਤਾਰ ਸਿੰਘ ਦੇ ਬਿਆਨਾਂ ’ਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਸਮਨਦੀਪ ਕੌਰ, ਜਗਤਾਰ ਸਿੰਘ, ਅਮਰਜੀਤ ਕੌਰ, ਜੀਤੂ ਅਤੇ ਗੋਰਾ ਪੁੱਤਰ ਬਗੀਚਾ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਵਣ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਹੈ ਕਿ ਘਰੇਲੂ ਝਗੜੇ ਨੂੰ ਲੈ ਕੇ ਨਾਮਜ਼ਦ ਵਿਅਕਤੀਆਂ ਵੱਲੋਂ ਉਸਨੂੰ ਕੁੱਟਮਾਰ ਕਰਦੇ ਹੋਏ ਜ਼ਖ਼ਮੀ ਕਰ ਦਿੱਤਾ, ਜੋ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖਲ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰੇਲੂ ਝਗੜੇ ਕਾਰਨ ਵਿਅਕਤੀ ਦੀ ਕੀਤੀ ਕੁੱਟਮਾਰ
NEXT STORY