ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)–ਥਾਣਾ ਸਾਈਬਰ ਕ੍ਰਾਈਮ ਫਿਰੋਜ਼ਪੁਰ ਦੀ ਪੁਲਸ ਨੇ ਇਕ ਵਿਅਕਤੀ ਨਾਲ 1 ਕਰੋੜ 29 ਲੱਖ 4 ਹਜ਼ਾਰ 879 ਰੁਪਏ ਦੀ ਆਨਲਾਈਨ ਠੱਗੀ ਮਾਰਨ ਦੇ ਦੋਸ਼ ਵਿੱਚ ਮਹਾਰਾਸ਼ਟਰ ਦੇ ਇੱਕ ਠੱਗ ਵਿਅਕਤੀ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਾਈਬਰ ਕ੍ਰਾਈਮ ਫਿਰੋਜ਼ਪੁਰ ਦੇ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਗਮੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਨਿਵਾਸੀ ਪਿੰਡ ਹਸਨ ਢੁੱਟ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਮੋਹਿਤ ਪੁਰਸ਼ੋਤਮ ਪੁੱਤਰ ਪੁਰਸ਼ੋਤਮ ਸਾਵਰਕਰ ਵਾਸੀ ਵਰੁਣ ਧੁਵਨ ਕਲੋਨੀ ਤਾਲੁਕਾ ਖੇੜ ਜ਼ਿਲ੍ਹਾ ਪੁਣੇ ਮਹਾਰਾਸ਼ਟਰ ਨੇ ਉਸ ਨਾਲ 1 ਕਰੋੜ 29 ਲੱਖ 4 ਹਜ਼ਾਰ 879 ਰੁਪਏ ਦੀ ਆਨਲਾਈਨ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ''ਤੇ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਇਸ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।
ਮੋਟਰਸਾਈਕਲ ਸਵਾਰ ਬੱਚਿਆਂ ਨੇ ਖੜੀ ਕਾਰ 'ਚ ਮਾਰੀ ਟੱਕਰ, ਹਾਲਤ ਨਾਜ਼ੁਕ
NEXT STORY