ਫਿਰੋਜ਼ਪੁਰ(ਕੁਮਾਰ)- ਪਤਨੀ ਦੀ ਗਲਤ ਵੀਡੀਓ ਬਣਾਉਣ ਅਤੇ ਉਸਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਥਾਣਾ ਘੱਲ ਖੁਰਦ ਦੀ ਪੁਲਸ ਨੇ ਵਿਆਹੁਤਾ ਔਰਤ ਦੇ ਪਤੀ ਮਨੀਸ਼ ਕੁਮਾਰ ਅਤੇ ਉਸਦੇ ਸਾਥੀ ਰਵੀ ਪੁੱਤਰ ਨਾਮਲੂਮ ਦੇ ਖਿਲਾਫ਼ ਆਈ.ਪੀ.ਸੀ ਅਤੇ ਆਈ.ਟੀ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਰਾਕੇਸ਼ ਕੁਮਾਰ ਵਾਸੀ ਮੁੱਦਕੀ ਨਾਮਕ ਵਿਅਕਤੀ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਹੈ ਕਿ ਉਸ ਦੀ ਭੈਣ ਦਾ ਵਿਆਹ ਮਨੀਸ਼ ਕੁਮਾਰ ਨਾਲ ਹੋਇਆ ਸੀ, ਜਿਸਨੇ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਮਨੀਸ਼ ਕੁਮਾਰ ਨੇ ਸ਼ਿਕਾਇਤਕਰਤਾ ਦੀ ਭੈਣ ਦੀ ਗਲਤ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਨੀਸ਼ ਕੁਮਾਰ ਅਤੇ ਰਵੀ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ ਨੂੰ ਭੇਜੀਆਂ ਪਤਨੀ ਦੀਆਂ ਗੈਰ ਮਰਦਾਂ ਨਾਲ ਇਤਰਾਜ਼ਯੋਗ ਵੀਡੀਓ, ਫਿਰ ਘਰ ਵਾਲੇ ਨੇ ਚੁੱਕਿਆ ਖ਼ੌਫਨਾਕ ਕਦਮ
NEXT STORY