ਰਾਜਪੁਰਾ (ਚਾਵਲਾ)- ਥਾਣਾ ਖੇੜੀ ਗੰਡਿਆਂ ਪੁਲਸ ਨੇ ਖੇਤਾਂ ’ਚ ਝੋਨੇ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਪਿੰਡ ਸੁਹਰੋਂ ਵਿਖੇ ਜਾ ਕੇ ਦੇਖਿਆ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਖੇਤਾਂ ’ਚ ਝੋਨੇ ਦੀ ਰਹਿੰਦ-ਖੁਹੰਦ ਨੂੰ ਅੱਗ ਲਾ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਪੁਲਸ ਨੇ ਅਣਪਛਾਤੇ ਵਿਅਕਤੀ/ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਜਾਣੋ ਕੀ ਦਿੱਤਾ ਪਹਿਲਾ ਬਿਆਨ
NEXT STORY