ਪਟਿਆਲਾ (ਬਲਜਿੰਦਰ) : ਥਾਣਾ ਸਨੌਰ ਦੀ ਪੁਲਸ ਨੇ ਅਮਰੀਕਾ ਭੇਜਣ ਦੇ ਨਾਮ ’ਤੇ 31 ਲੱਖ 70 ਹਜ਼ਾਰ ਰੁਪਏ ਦੀ ਠੱਗੀ ਦੇ ਦੋਸ਼ ’ਚ ਜੱਸੀ ਵਾਸੀ ਨਿਊ ਕਲਗੀਧਰ ਐਵੇਨਿਊ ਸਾਹਮਣੇ ਕੇ. ਸੀ. ਨਿਊਰੋ ਹਾਈਸਟੇਟ ਕਾਲੋਨੀ ਜ਼ਿਲਾ ਜਲੰਧਰ ਦੇ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ
ਇਸ ਮਾਮਲੇ ਵਿਚ ਰਾਮਦਾਸ ਸਿੰਘ ਪੁੱਤਰ ਲਾਭ ਸਿੰਘ ਵਾਸੀ ਜਲਾਹਖੇੜੀ ਹਾਲ ਵਾਸੀ ਜੋੜੀਆਂ ਸੜ੍ਹਕਾਂ ਥਾਣਾ ਸਨੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਨੇ ਸ਼ਿਕਾਇਤਕਰਤਾ ਦੇ ਲੜਕੇ ਰਵਿੰਦਰ ਸਿੰਘ ਅਤੇ ਉਸ ਦੇ ਦੋਸਤ ਹਰਜੀਤ ਸਿੰਘ ਨੂੰ ਇਟਲੀ ਤੋਂ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ 70 ਹਜ਼ਾਰ ਰੁਪਏ ਲੈ ਲਏ ਅਤੇ ਬਾਅਦ ਵਿਚ ਉਨ੍ਹਾਂ ਨੂੰ ਨਾ ਤਾਂ ਅਮਰੀਕਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਕਅਤੀ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8]
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਹੀ 3 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
NEXT STORY