ਫਾਜ਼ਿਲਕਾ (ਕ੍ਰਿਸ਼ਨ, ਨਾਗਪਾਲ)– ਝੋਨੇ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਵਾਢੀ ਦਾ ਕੰਮ ਪੂਰੇ ਜ਼ੋਰ ’ਤੇ ਚੱਲ ਰਿਹਾ ਹੈ। ਝੋਨੇ ਦੀ ਵਾਢੀ ਦੇ ਨਾਲ ਹੀ ਪਰਾਲੀ ਨੂੰ ਅੱਗ ਲਾਉਂਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਸਾਰਾ ਖੇਤੀਬਾੜੀ ਮਹਿਕਮਾ ਸਰਗਰਮ ਹੋ ਜਾਂਦਾ ਹੈ ।
ਇਹ ਵੀ ਪੜ੍ਹੋ-ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
ਜ਼ਿਲੇ ’ਚ ਹੁਣ ਤੱਕ ਤਕਰੀਬਨ 52% ਝੋਨੇ ਦੀ ਵਾਢੀ ਹੋ ਚੁੱਕੀ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਖੇਤੀਬਾੜੀ ਮਹਿਕਮੇ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਲਗਾਤਾਰ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਸਾਲ 2026-27 ਦੌਰਾਨ ਸੀ. ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ 1229 ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
ਪ੍ਰਸ਼ਾਸਨ ਵੱਲੋਂ ਅਤੇ ਪੁਲਸ ਮਹਿਕਮੇ ਵੱਲੋਂ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਹੁਣ ਤੱਕ ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਹਵਾ ਦੀ ਗੁਣਵੱਤਾ ’ਤੇ ਮਾੜਾ ਅਸਰ ਪੈਂਦਾ ਹੈ। ਸੋ ਇਸ ਨੂੰ ਜ਼ਮੀਨ ਵਿਚ ਹੀ ਵਾਹਿਆ ਜਾਵੇ ਜਾਂ ਫਿਰ ਇਸ ਦੀਆਂ ਗੱਠਾਂ ਹੈ ਬਣਵਾਈਆਂ ਜਾਣ।
ਇਹ ਵੀ ਪੜ੍ਹੋ-Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬੰਬ ਦੀ ਧਮਕੀ ਤੋਂ ਬਾਅਦ ਵੱਖ-ਵੱਖ ਸੁਰੱਖਿਆ ਦਸਤਿਆਂ ਵੱਲੋਂ ਕੇਂਦਰੀ ਵਿਦਿਆਲਿਆ ਦੀ ਜਾਂਚ
NEXT STORY