ਲੁਧਿਆਣਾ (ਗੌਤਮ)- ਰਿਸ਼ਵਤ ਲੈਣ ਦੇ ਦੋਸ਼ ’ਚ ਫੜੇ ਗਏ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ ਹਰੀ ਰਾਮ ਨੂੰ ਵਿਜੀਲੈਂਸ ਬਿਊਰੋ ਵੱਲੋਂ ਬੁੱਧਵਾਰ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮੁਲਜ਼ਮ ਨੂੰ 1 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮੁਲਜ਼ਮ ਨੂੰ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰੱਕਸ਼ਨ ਸੋਸਾਇਟੀ ਦੇ ਸਕੱਤਰ ਸਲੇਮ ਟਾਬਰੀ, ਅਸ਼ੋਕ ਨਗਰ ਵਾਸੀ ਸੋਨੂੰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਸੀ ਮੁਲਜ਼ਮ ਉਸ ਦਾ ਮਹੀਨਾਵਾਰ ਬਿੱਲ ਪਾਸ ਕਰਨ ਦੇ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਫੜ ਲਿਆ ਸੀ।
ਇਹ ਵੀ ਪੜ੍ਹੋ- ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)
ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਮੁਲਜ਼ਮ ਦੇ ਘਰ ਛਾਪਾ ਮਾਰ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਮੁਲਜ਼ਮ ਦੇ ਘਰੋਂ 3 ਲੱਖ 4 ਹਜ਼ਾਰ ਰੁਪਏ ਦੀ ਨਕਦੀ, 1765 ਰੁਪਏ ਨੇਪਾਲੀ ਕਰੰਸੀ ਅਤੇ ਹੋਰ ਸਾਮਾਨ ਬਰਾਮਦ ਹੋਈ ਹੈ। ਇਸ ਸਬੰਧੀ ਮੁਲਜ਼ਮ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਮੁਲਜ਼ਮ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ ਜਾਲ ਵਿਛਾ ਕੇ ਕਾਬੂ ਕੀਤਾ ਸੀ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਅਜੇ ਮਾਣਯੋਗ ਅਦਾਲਤ 'ਚ ਵਿਚਾਰ ਅਧੀਨ ਹੈ।
ਭੱਟੀਆ ਵੈਟ ਕੋ-ਅੱਪ ਲੇਬਰ ਐਂਡ ਕੰਸਟਰਕਸ਼ਨ ਸੋਸਾਇਟੀ ਵੱਲੋਂ ਅਧਿਕਾਰੀਆਂ ’ਤੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਸਨ। ਇਸ ਸਬੰਧੀ ਸੋਸਾਇਟੀ ਵੱਲੋਂ ਮੋਹਾਲੀ ’ਚ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਛਾਪੇਮਾਰੀ ਤੋਂ ਬਾਅਦ ਚਰਚਾ ਸੀ ਕਿ ਸਕੱਤਰ ਦੀ ਕਿਸੇ ਹੋਰ ਵੱਡੇ ਠੇਕੇਦਾਰ ਨਾਲ ਖਿੱਚੋਤਾਣ ਚੱਲ ਰਹੀ ਹੈ, ਜਿਸ ਕਾਰਨ ਹਰ ਰੋਜ਼ ਸ਼ਿਕਾਇਤਾਂ ਆ ਰਹੀਆਂ ਹਨ। ਉਕਤ ਮੁਲਾਜ਼ਮ ਵੀ ਇਸ ਖਿੱਚੋਤਾਣੀ ਦਾ ਸ਼ਿਕਾਰ ਹੋ ਗਿਆ। ਸ਼ਿਕਾਇਤ ਕਰਨ ਵਾਲੀ ਕੰਪਨੀ ਠੇਕੇ ਤਹਿਤ 10 ਮਹੀਨਿਆਂ ਤੋਂ ਮਾਰਕੀਟ ’ਚ ਕੰਮ ਕਰ ਰਹੀ ਹੈ। ਮੰਡੀ ’ਚ ਹੋਰ ਠੇਕੇਦਾਰ ਵੀ ਕੰਮ ਚਲਾ ਰਹੇ ਹਨ।
ਇਹ ਵੀ ਪੜ੍ਹੋ- ਬਠਿੰਡਾ ਦੀ ਕੁੜੀ ਨੇ ਕਾਇਮ ਕੀਤੀ ਬਹਾਦਰੀ ਦੀ ਮਿਸਾਲ, ਝਪਟਮਾਰ ਨੇ ਖੋਹਿਆ ਮੋਬਾਇਲ, ਆਪਣੇ ਦਮ 'ਤੇ ਲਿਆ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਪੰਜਾਬ 'ਚ 'ਆਪ'-ਕਾਂਗਰਸ ਗਠਜੋੜ ਦੀਆਂ ਸੰਭਾਵਨਾਵਾਂ ਬਰਕਰਾਰ, ਜਲਦ ਹੋਵੇਗਾ ਅਧਿਕਾਰਕ ਐਲਾਨ: ਅਲਕਾ ਲਾਂਬਾ
NEXT STORY