ਖੰਨਾ (ਜ.ਬ.)- ਖੰਨਾ ਦੇ ਪਿੰਡ ਫੈਜ਼ਗੜ੍ਹ ਵਿਖੇ ਰਾਤ ਨੂੰ ਖੇਤਾਂ ਵਿਚ ਮੋਟਰ ਵਾਲੇ ਕਮਰੇ ਦੀ ਛੱਤ ਡਿੱਗ ਗਈ, ਜਿਸ ਕਾਰਨ 8 ਮਜ਼ਦੂਰ ਜ਼ਖਮੀ ਹੋ ਗਏ। ਇਨ੍ਹਾਂ ’ਚੋਂ 5 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ।
ਜਾਣਕਾਰੀ ਅਨੁਸਾਰ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਰਹਿਣ ਵਾਲੇ ਇਹ ਮਜ਼ਦੂਰ ਖੰਨਾ ਦੇ ਪਿੰਡ ਫੈਜ਼ਗੜ੍ਹ ਵਿਚ ਇਕ ਕਿਸਾਨ ਨਾਲ ਖੇਤੀ ਦਾ ਕੰਮ ਕਰਦੇ ਸਨ। ਇਹ ਮਜ਼ਦੂਰ ਖੇਤਾਂ ਵਿਚ ਬਣੇ ਮੋਟਰ ਦੇ ਕਮਰੇ ਵਿਚ ਰਹਿੰਦੇ ਸਨ। ਕੰਮ ਖਤਮ ਕਰਨ ਤੋਂ ਬਾਅਦ 6 ਮਜ਼ਦੂਰ ਕਮਰੇ ਦੀ ਛੱਤ ’ਤੇ ਆਰਾਮ ਕਰ ਰਹੇ ਸਨ ਅਤੇ 2 ਮਜ਼ਦੂਰ ਕਮਰੇ ਦੇ ਅੰਦਰ ਖਾਣਾ ਬਣਾ ਰਹੇ ਸਨ। ਇਸ ਦੌਰਾਨ ਅਚਾਨਕ ਛੱਤ ਡਿੱਗ ਗਈ। ਰੌਲਾ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਮਜ਼ਦੂਰਾਂ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ- ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਏਜੰਟ ਨੇ ਮਾਰੀ 25 ਲੱਖ ਦੀ ਠੱਗੀ, ਅੱਕ ਕੇ ਮਾਂ ਨੇ ਜੋ ਕੀਤਾ, ਪੁਲਸ ਨੂੰ ਪਈਆਂ ਭਾਜੜਾਂ
ਐਂਬੂਲੈਂਸ ਦਾ ਇੰਤਜ਼ਾਰ ਕਰਨ ਤੋਂ ਪਹਿਲਾਂ ਹੀ ਪਿੰਡ ਦੇ ਲੋਕ ਮਜ਼ਦੂਰਾਂ ਨੂੰ ਸਿਵਲ ਹਸਪਤਾਲ ਲੈ ਗਏ ਪਰ ਸਿਵਲ ਹਸਪਤਾਲ ਵਿਚ ਐਮਰਜੈਂਸੀ ਡਿਊਟੀ ’ਤੇ ਇਕ ਡਾਕਟਰ ਤਾਇਨਾਤ ਹੁੰਦਾ ਹੈ। ਐੱਸ.ਐੱਮ.ਓ. ਡਾ. ਮਨਿੰਦਰ ਸਿੰਘ ਭਸੀਨ ਖੁਦ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਪਹੁੰਚੇ ਤੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ।
ਆਰਥੋਪੀਡਿਕ ਮਾਹਿਰ ਡਾ. ਰਾਘਵ ਅਗਰਵਾਲ ਅਤੇ ਸਰਜਨ ਡਾ. ਇੰਦਰਪ੍ਰੀਤ ਸਿੰਘ ਨੂੰ ਵੀ ਬੁਲਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਮੁਹੰਮਦ ਕਲੀਮ (45), ਮੁਹੰਮਦ ਕਲਾਮ (50), ਹਰਦੇਵ ਸ਼ਾਹ (60), ਮੁਹੰਮਦ ਕਾਸਿਮ (50), ਸਲਾਹੂਦੀਨ (45), ਮੁਹੰਮਦ ਸ਼ਾਹਿਦ (60), ਮੁਹੰਮਦ ਸਦੀਕ (55) ਤੇ ਮੁਹੰਮਦ ਲਤੀਫ਼ (55) ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਜਾਰੀ ਹੋ ਗਏ ਨਵੇਂ ਨਿਯਮ, 50 ਕਿੱਲੋ ਤੋਂ ਵੱਧ ਕੂੜਾ ਕੱਢਣ ਵਾਲੀਆਂ ਸੰਸਥਾਵਾਂ ਨੂੰ ਹੁਣ ਖ਼ੁਦ ਕਰਨਾ ਪਵੇਗਾ ਨਿਪਟਾਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬੰਦ ਹੋਣਗੀਆਂ ਹੈਦਰਾਬਾਦੀ ਬਰਿਆਨੀ ਦੀਆਂ ਦੁਕਾਨਾਂ ! ਜਾਣੋ ਕੀ ਹੈ ਪੂਰਾ ਮਾਮਲਾ
NEXT STORY