ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 4 ਮੋਬਾਇਲ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ 4 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 9871 ਅਤੇ ਪੱਤਰ ਨੰਬਰ 9909 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪਰ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਦੌਰਾਨ ਹਵਾਲਾਤੀ ਮੋਹਿਤ ਉਰਫ ਪ੍ਰਿੰਸ ਕੁਮਾਰ ਵੁਰਫ ਟੂਟੀ ਪੁੱਤਰੀ ਰਜਿੰਦਰ ਕੁਮਾਰ ਕੋਲੋਂ 1 ਮੋਬਾਇਲ ਫੋਨ ਟੱਚ ਸਕਰੀਨ ਬਰਾਮਦ ਹੋਇਆ।
ਹਵਾਲਾਤੀ ਮਾਘ ਸਿੰਘ ਪੁੱਤਰ ਕੱਕਾ ਸਿੰਘ ਕੋਲੋਂ 1 ਕੀਪੈਡ ਮੋਬਾਇਲ, ਹਵਾਲਾਤੀ ਸੁਖਦੇਵ ਸਿੰਘ ਉਰਫ ਸ਼ੋਗੀ ਕੋਲੋਂ ਇਕ ਟੱਚ ਸਕਰੀਨ ਮੋਬਾਇਲ ਅਤੇ ਹਵਾਲਾਤੀ ਵਿਸ਼ਾਲ ਉਰਫ ਮੰਨਾ ਪੁੱਤਰ ਜੱਗਾ ਸਿੰਘ ਕੋਲੋਂ 1 ਟੱਚ ਸਕਰੀਨ ਮੋਬਾਇਲ ਬਰਾਮਦ ਹੋਇਆ। ਹਾਈ ਸਕਿਓਰਿਟੀ ਜੋਨ ਦੇ ਜਾਲ ਉਪਰ ਥਰੋ ਕਰਨ ਵਾਲੇ ਵਿਅਕਤੀ/ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
ਸੁਖਬੀਰ ਬਾਦਲ 'ਤੇ ਹੋਏ ਹਮਲੇ 'ਤੇ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ
NEXT STORY