ਲੁਧਿਆਣਾ (ਸਿਆਲ) : ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ’ਚ ਆ ਗਈ ਹੈ, ਕਿਉਂਕਿ ਮੋਬਾਈਲਾਂ ਦੀ ਬਰਾਮਦਗੀ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸੇ ਕੜੀ ਤਹਿਤ ਚੈਕਿੰਗ ਦੌਰਾਨ ਕੈਦੀਆਂ/ਹਵਾਲਾਤੀਆਂ ਤੋਂ 7 ਮੋਬਾਈਲ ਬਰਾਮਦ ਹੋਣ ’ਤੇ ਸਥਾਨਕ ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਬੈਰਕਾਂ ਵਿਚ ਚਲਾਈ ਜਾ ਰਹੀ ਸਰਚ ਮੁਹਿੰਮ ਦੌਰਾਨ ਕੈਦੀ ਦਕਸ਼ ਅਰੋੜਾ, ਮਨਦੀਪ ਸਿੰਘ, ਹਵਾਲਾਤੀ ਪੰਕਜ ਮਲਣ, ਕਰਣ, ਲਵਪ੍ਰੀਤ ਸਿੰਘ, ਕਰਣਪ੍ਰੀਤ ਸਿੰਘ ਤੋਂ 7 ਕੀਪੈਡ ਮੋਬਾਈਲ ਬਰਾਮਦ ਕੀਤੇ ਗਏ। ਪੁਲਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਕਾਨੂੰਨੀ ਕਾਰਵਾਈ ਕਰਦੇ ਹੋਏ 52-ਏ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ।
ਦੱਸਣਯੋਗ ਹੈ ਕਿ ਜੇਲ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਕੈਦੀਆਂ ਤੋਂ ਮੋਬਾਈਲ ਬਰਾਮਦ ਹੋਣ ਦੀਆਂ ਗਤੀਵਿਧੀਆਂ ਵਧ ਗਈਆਂ ਹਨ, ਜਿਸ ਕਾਰਨ ਸੁਰੱਖਿਆ ਪ੍ਰਣਾਲੀ ਸ਼ੱਕ ਦੇ ਘੇਰੇ ਵਿਚ ਆ ਰਹੀ ਹੈ। ਜੇਲ੍ਹ ਦੇ ਅਧਿਕਾਰੀ ਸਮੇਂ-ਸਮੇਂ ’ਤੇ ਸੁਰੱਖਿਆ ਦੇ ਕਰੜੇ ਪ੍ਰਬੰਧਾਂ ਦੇ ਦਾਅਵੇ ਵੀ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹਤ ਨਾਲੋਂ ਵੱਧ ਆਫ਼ਤ ਲੈ ਕੇ ਆਇਆ ਮੀਂਹ, ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੁੜ ਜਾਰੀ ਹੋ ਗਿਆ ਅਲਰਟ
NEXT STORY