ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਾਜ ਖੁਰਾਣਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ ਸੂਬਾ 'ਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੂਬੇ ਵਿੱਚ ਇਕ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸੇ ਤਹਿਤ ਸਥਾਨਕ ਪੁਲਸ ਵੱਲੋਂ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਲਈ ਜ਼ਿਲ੍ਹੇ 'ਚ ਵੱਖ-ਵੱਖ ਨਾਕਿਆਂ 'ਤੇ ਸੀਲਿੰਗ ਤੇ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਨਾਕੇ ਲਾ ਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਬਾਬੂ ਲਾਲ ਮੀਨਾ ਆਈ.ਪੀ.ਐੱਸ. ਇੰਟੈਲੀਜੈਂਸ ਚੰਡੀਗੜ੍ਹ, ਪੰਜਾਬ ਤੇ ਸਚਿਨ ਗੁਪਤਾ ਆਈ.ਪੀ.ਐੱਸ. ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਸਰਚ ਅਭਿਆਨ ਦੀ ਸੁਪਰਵਿਜ਼ਨ ਕਰਦਿਆਂ ਲੋਕਾਂ 'ਚ ਸੁਰੱਖਿਆ ਤੇ ਚੇਤਨਾ ਦੀ ਭਾਵਨਾ ਪੈਦਾ ਕਰਨ ਲਈ ਖੁਦ ਨਾਕਿਆਂ 'ਤੇ ਨਿਗਰਾਨੀ ਰੱਖੀ ਗਈ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਇਕ ਮਹੀਨੇ 'ਚ 90 ਤੋਂ ਵੱਧ ਗੈਂਗਸਟਰਾਂ ਨੂੰ ਕੀਤਾ ਕਾਬੂ : ਅਮਨ ਅਰੋੜਾ
ਇਸ ਦੌਰਾਨ ਡੀ.ਆਈ.ਜੀ. ਇੰਟੈਲੀਜੈਂਸ ਮੀਨਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ 'ਚ ਲੋਕਾਂ ਵਿੱਚ ਸੁਰੱਖਿਆ ਤੇ ਚੇਤਨਾ ਦੀ ਭਾਵਨਾ ਪੈਦਾ ਕਰਨ ਲਈ ਨਾਕੇ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਏਰੀਏ 'ਚ 29 ਨਾਕੇ ਅਤੇ ਜ਼ਿਲ੍ਹੇ ਦੇ ਨਾਲ ਲੱਗਦੇ ਸਰਹੱਦੀ ਤੇ ਅੰਤਰਰਾਸ਼ਟਰੀ 27 ਨਾਕੇ ਅਤੇ ਕੁਲ 56 ਨਾਕੇ ਲਾ ਕੇ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ 'ਚ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਪੁਲਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਰਚ ਆਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਵਿਵਹਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਬੇਅਦਬੀ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਫੌਜੀ ਮੱਲਕੇ ਦਾ ਸੋਨ ਤਮਗੇ ਨਾਲ ਸਨਮਾਨ
ਇਸ ਮੌਕੇ ਆਈ.ਪੀ.ਐੱਸ. ਸਚਿਨ ਗੁਪਤਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ 'ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹੇ 'ਚ ਨਿਰਧਾਰਤ ਥਾਵਾਂ 'ਤੇ ਨਿਗਰਾਨੀ ਦੇ ਲਈ ਗਜ਼ਟਿਡ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ, ਜਿਨ੍ਹਾਂ ਵੱਲੋਂ ਆਪਣੀਆਂ ਪੁਲਸ ਟੀਮਾਂ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ 70 ਫ਼ੀਸਦੀ ਪੁਲਸ ਫੋਰਸ ਨੂੰ ਨਾਕਿਆਂ 'ਤੇ ਤਾਇਨਾਤ ਕੀਤਾ ਗਿਆ, ਜਿਨ੍ਹਾਂ ਵੱਲੋਂ ਨਾਕਿਆਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆਂ ਕਿ ਪੁਲਸ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਬੇਅਦਬੀ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਫੌਜੀ ਮੱਲਕੇ ਦਾ ਸੋਨ ਤਮਗੇ ਨਾਲ ਸਨਮਾਨ
NEXT STORY