ਲੁਧਿਆਣਾ (ਰਾਜ)-ਸ਼ਹਿਰ ਨੂੰ ਨਸ਼ਾਮੁਕਤ ਅਤੇ ਸੁਰੱਖਿਅਤ ਬਣਾਉਣ ਦੇ ਮਕਸਦ ਨਾਲ ਪੁਲਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਰੂਪ ਨਾਲ ਮੋਰਚਾ ਖੋਲ੍ਹ ਦਿੱਤਾ ਹੈ। ਸ਼ਹਿਰ ਵਿਚ ਪਾਬੰਦੀਸ਼ੁਦਾ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ ਕਾਨੂੰਨੀ ਵਿਕਰੀ ਅਤੇ ਸਮੱਗਲਿੰਗ ’ਤੇ ਨਕੇਲ ਕੱਸਣ ਲਈ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਨੇ ਵੱਖ ਵੱਖ ਇਲਾਕਿਆਂ ਵਿਚ ਸਥਿਤ ਮੈਡੀਕਲ ਸਟੋਰਾਂ ਅਤੇ ਦਵਾਈ ਦੀਆ ਦੁਕਾਨਾਂ ‘ਤੇ ਅਚਾਨਕ ਨਿਰੀਖਣ ਦੀ ਵਿਆਪਕ ਮੁਹਿੰਮ ਚਲਾਈ।
ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਇਸ ਸਖ਼ਤ ਐਕਸ਼ਨ ਨਾਲ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਕੈਮਿਸਟਾਂ ਵਿਚ ਹਫ਼ੜਾ-ਦਫ਼ੜੀ ਮਚ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮੁਤਾਬਕ ਨਸ਼ੇ ਦੇ ਖਾਤਮੇ ਤੇ ਸਮਾਜ ਨੂੰ ਸੁਰੱਖਿਅਤ ਵਾਤਾਵਰਣ ਦੇਦ ਦੇ ਲਈ ਇਹ ਸਾਂਝੀ ਮੁਹਿੰਮ ਚਲਾਈ ਗਈ ਹੈ। ਪੁਲਸ ਅਧਿਕਾਰੀਆਂ, ਡਰੱਗ ਇੰਸਪੈਕਟਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸਥਿਤ ਮੈਡੀਕਲ ਸ਼ਾਪਸ ’ਤੇ ਇਕੱਠੇ ਛਾਪੇਮਾਰੀ ਕੀਤੀ ਗਈ। ਜਾਂਚ ਟੀਮਾਂ ਨੈ ਡਾਕਟਰਾਂ ਦੀ ਪਰਚੀ ਤੋਂ ਬਿਨਾਂ ਵੇਚੀਆਂ ਜਾਣ ਵਾਲੀਆਂ ਦਵਾਈਆਂ, ਖਾਸ ਕਰਕੇ ਦਰਦ ਨਿਵਾਰਕ ਅਤੇ ਨਸ਼ੀਲੇ ਸਾਲਟ ਵਾਲੀਆਂ ਗੋਲੀਆਂ ਅਤੇ ਸਿਰਪ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਦੁਕਾਨਾਂ ਵਿਚ ਨਿਯਮਾਂ ਮੁਤਾਬਕ ਕੁਆਲੀਫਾਈਡ ਫਾਰਮਾਸਿਸਟ ਦੀ ਹਾਜ਼ਰੀ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਕਾਰਜਪ੍ਰਣਾਲੀ ਨੂੰ ਵੀ ਪਰਖਿਆ ਗਿਆ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਸਪੈਂਸ ਖ਼ਤਮ, ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ
ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨੌਜਵਾਨਾਂ ਨੂੰ ਨਸ਼ੇ ਵਿਚ ਧੱਕਣ ਵਾਲੀ ਕਿਸੇ ਵੀ ਤਰ੍ਹਾਂ ਦੀ ਪਾਬੰਦੀਸ਼ੁਦਾ ਦਵਾਈ ਦੀ ਨਾਜਾਇਜ਼ ਵਿਕਰੀ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕੈਮਿਸਟਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਜੇਕਰ ਕਿਸੇ ਵੀ ਮੈਡੀਕਲ ਸਟੋਰ ‘ਤੇ ਬੇਨਿਯਮੀਆਂ, ਨਾਜਾਇਜ਼ ਸਟਾਕ ਜਾਂ ਬਿਨਾਂ ਰਿਕਾਰਡ ਦੇ ਦਵਾਈਆਂ ਪਾਈਆਂ ਗਈਆਂ ਤਾਂ ਸਬੰਧਤ ਦੁਕਾਨਦਾਰ ਦਾ ਲਾਇਸੈਂਸ ਤੁਰੰਤ ਰੱਦ ਕਰਕੇ ਦੁਕਾਨ ਸੀਲ ਕੀਤੀ ਜਾਵੇਗੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਕਰਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ, ਬਰਾਮਦ ਹੋਇਆ ਇਹ ਕੁਝ
NEXT STORY