ਫ਼ਿਰੋਜ਼ਪੁਰ (ਕੁਮਾਰ) – ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੀ ਪੁਲਸ ਨੇ ਏ.ਐਸ.ਆਈ ਨਵਤੇਜ ਸਿੰਘ ਦੀ ਅਗਵਾਈ ਹੇਠ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਸਤਲੁਜ ਦਰਿਆ ਦੇ ਏਰੀਆ 'ਚ ਵੱਡੀ ਰੇਡ ਕਰਦੇ ਭਾਰੀ ਮਾਤਰਾ 'ਚ ਲਾਹਣ ਤੇ ਹੋਰ ਸਮਾਨ ਬਰਾਮਦ ਕੀਤਾ। ਇਸ ਬਰਾਮਦਗੀ ਸੰਬੰਧੀ ਥਾਣਾ ਸਦਰ ਦੀ ਪੁਲਸ ਵੱਲੋਂ ਮੇਜਰ ਸਿੰਘ ਅਤੇ ਦਰਸ਼ਨ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਕੀਤਾ ਗਿਆ ਹੈ |
ਇਸ ਸੰਬੰਧੀ ਜਾਣਕਾਰੀ ਦਿੰਦਿਆਂ CIA ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਅਲੀਕੇ ਵਿਖੇ ਐੱਸ.ਆਈ ਨਵਤੇਜ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਨਾਮਜ਼ਦ ਵਿਅਕਤੀ ਆਪਸ ’ਚ ਮਿਲ ਕੇ ਸਤਲੁਜ ਦਰਿਆ ਦੇ ਕੰਢੇ ਚਾਕਰ ਵਾਲਾ ਬੇੜਾ (ਅਲੀਕੇ) ਨੇੜੇ ਡਰੰਮਾਂ ’ਚ ਪਾ ਕੇ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਬਣਾਉਣ ਦੀ ਤਿਆਰੀ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤੁਰੰਤ ਰੇਡ ਕਰਕੇ ਉਥੋਂ 1 ਲੱਖ 10 ਹਜ਼ਾਰ ਲੀਟਰ ਲਾਹਨ, 25 ਤਰਪਾਲਾਂ, 6 ਡਰੰਮ ਤੇ 4 ਪਤੀਲੇ ਬਰਾਮਦ ਕੀਤੇ ਗਏ, ਜਦਕਿ ਪੁਲਿਸ ਨੂੰ ਦੇਖ ਕੇ ਮੇਜਰ ਅਤੇ ਦਰਸ਼ਨ ਮੌਕੇ ਤੋਂ ਫ਼ਰਾਰ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |
ਪੰਜਾਬ ਸਰਕਾਰ ਨੇ ਡਿਵੈਲਪਰਜ਼ ਨੂੰ ਦਿੱਤੀ ਸੌਗਾਤ, ਬਕਾਏ ’ਤੇ ਵਿਆਜ਼ ’ਚ ਕੀਤੀ ਕਟੌਤੀ
NEXT STORY