ਫ਼ਿਰੋਜ਼ਪੁਰ (ਕੁਮਾਰ): ਪੁਲਸ ਵਲੋਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਵਿਅਕਤੀ ਸਿਵਲ ਹਸਪਤਾਲ ਫ਼ਿਰੋਜ਼ਪੁਰ ’ਚ ਦਾਖ਼ਲ ਕਰਵਾਉਣ ਦਾ ਬਾਅਦ ਫਰਾਰ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜ਼ੀਰਾ ਪੁਲਸ ਵਲੋਂ 10 ਮਾਰਚ 2021 ਨੂੰ ਦਰਜ ਕੀਤੇ ਗਏ ਮੁਕੱਦਮਾ ਨੰਬਰ 28 ਅਧੀਨ ਧਾਰਾ 454, 380 ਅਤੇ 411 ’ਚ ਗੁਰਸੇਵਕ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਕੋਹਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਅਤੇ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਪੁਲਸ ਵਲੋਂ ਉਸ ਨੂੰ 4 ਅਪ੍ਰੈਲ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਸਵੇਰੇ ਕਰੀਬ 2 ਵਜੇ ਗੁਰਸੇਵਕ ਸਿੰਘ ਸਿਵਲ ਹਸਪਤਾਲ ’ਚੋਂ ਫਰਾਰ ਹੋ ਗਿਆ ਹੈ। ਪੁਲਸ ਵਲੋਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੱਕੀ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਲੁਧਿਆਣਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਨਾਬਾਲਗ ਕੁੜੀ ਦੇ ਹੱਥ-ਪੈਰ ਬੰਨ੍ਹ 5 ਦਿਨ ਬਣਾਇਆ ਹਵਸ ਦਾ ਸ਼ਿਕਾਰ
NEXT STORY