ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਦੇ ਰਹਿਣ ਵਾਲੇ 'ਆਮ ਆਦਮੀ ਪਾਰਟੀ' ਦੇ ਆਗੂ ਨਛੱਤਰ ਸਿੰਘ ਲੱਕੀ ਵੱਲੋਂ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਇਨ੍ਹਾਂ ਦੀ ਵੀਡੀਓ ਖੂਬ ਵਾਇਰਲ ਹੋਈ ਸੀ, ਜਿਸ ਵਿੱਚ ਉਹ ਹਥਿਆਰ ਫੜੀ ਨਜ਼ਰ ਆ ਰਹੇ ਸਨ।
ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆਉਣ ਦੀ ਤਿਆਰੀ ਵਿੱਚ ਸਨ, ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਵੱਲੋਂ ਇਹ ਵੀਡੀਓ ਡਿਲੀਟ ਕਰ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਕਿਉਂਕਿ ਪੰਜਾਬ ਵਿੱਚ ਸੋਸ਼ਲ ਮੀਡੀਆ 'ਤੇ ਹਥਿਆਰਾਂ ਨੂੰ ਪ੍ਰਮੋਟ ਕਰਨਾ ਕਾਨੂੰਨੀ ਅਪਰਾਧ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਪ ਆਗੂ ਨਛੱਤਰ ਸਿੰਘ ਲੱਕੀ ਨੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਇਹ ਕਰੀਬ ਪੰਜ ਸਾਲ ਪੁਰਾਣੀ ਵੀਡੀਓ ਹੈ, ਜਿਸ ਨੂੰ ਕਿਸੇ ਬੱਚੇ ਵੱਲੋਂ ਗਲਤੀ ਨਾਲ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤਾ ਗਿਆ ਸੀ। ਪਰ ਜਿਵੇਂ ਹੀ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਹਥਿਆਰ ਸਮੇਤ ਨਜ਼ਰ ਆ ਰਹੇ ਹਨ, ਤੋਂ ਬਾਅਦ ਉਨ੍ਹਾਂ ਨੇ ਵੀਡੀਓ ਨੂੰ ਤੁਰੰਤ ਸੋਸ਼ਲ ਮੀਡੀਆ ਤੋਂ ਡਿਲੀਟ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਗਲਤੀ ਹੋਈ ਹੈ, ਜਿਸ ਦੇ ਲਈ ਉਹ ਪੁਲਸ ਪ੍ਰਸ਼ਾਸਨ ਤੋਂ ਮੁਆਫੀ ਮੰਗਦੇ ਹਨ ਅਤੇ ਉਨਾਂ ਨੂੰ ਭਰੋਸਾ ਦਿਵਾਉਂਦੇ ਹਨ ਅੱਗੇ ਤੋਂ ਅਜਿਹੀ ਗ਼ਲਤੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਸੁਖਬੀਰ ਬਾਦਲ ਦਾ ਅਸਤੀਫ਼ਾ ਹੋਇਆ ਨਾ-ਮਨਜ਼ੂਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਹੋਟਲ 'ਚ ਮਾਰੀ ਰੇਡ, ਇਤਰਾਜ਼ਯੋਗ ਹਾਲਤ 'ਚ ਚੱਕ ਲਏ ਮੁੰਡੇ-ਕੁੜੀਆਂ
NEXT STORY