ਚੰਡੀਗੜ੍ਹ : ਪੰਜਾਬ ਦੇ ਪਾਣੀਆਂ, ਐੱਮ. ਐੱਸ. ਪੀ. ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਇੱਥੇ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਅਤੇ ਕਿਸਾਨਾਂ ਦੀ ਪੁਲਸ ਨਾਲ ਝੜਪ ਹੋ ਗਈ। ਚੰਡੀਗੜ੍ਹ-ਮੋਹਾਲੀ ਬਾਰਡਰ ਨੇੜੇ ਚੰਡੀਗੜ੍ਹ ਪੁਲਸ ਵਲੋਂ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਿਆ ਗਿਆ ਪਰ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਕਿਸਾਨਾਂ 'ਤੇ ਲਾਠੀਚਾਰਜ ਕਰ ਦਿੱਤਾ।
ਇਸ ਦੌਰਾਨ ਕਈ ਕਿਸਾਨਾਂ ਦੇ ਸੱਟਾਂ ਲੱਗਣ ਦੀ ਵੀ ਖ਼ਬਰ ਹੈ ਅਤੇ ਕਈ ਕਿਸਾਨਾਂ ਦੀਆਂ ਪੱਗਾਂ ਵੀ ਉਤਰ ਗਈਆਂ। ਪੁਲਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ ਅਤੇ ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲੇ ਵੀ ਛੱਡੇ, ਜਿਸ ਤੋਂ ਬਾਅਦ ਮੌਕੇ 'ਤੇ ਹੰਗਾਮਾ ਹੋ ਗਿਆ। ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਬਾਰਡਰ 'ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਸੀ। ਪੁਲਸ ਵਲੋਂ ਪਾਣੀ ਦੀਆਂ ਵਾਛੜਾਂ ਕੀਤੇ ਜਾਣ ਦੇ ਬਾਵਜੂਦ ਵੀ ਕਿਸਾਨ ਸੜਕਾਂ 'ਤੇ ਡਟੇ ਰਹੇ।
ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK ACCOUNT ਫ੍ਰੀਜ਼
NEXT STORY