ਬਠਿੰਡਾ (ਵਰਮਾ): ਬਠਿੰਡਾ ਦੀ ਹਾਈ ਸਕਿਓਰਿਟੀ ਕੇਂਦਰੀ ਜੇਲ੍ਹ ਵਿੱਚ ਇੱਕ ਵਾਰ ਫਿਰ ਕੈਦੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਤਿੰਨ ਕੈਦੀਆਂ ਨੇ ਇੱਕ ਹੋਰ ਕੈਦੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਥਾਣਾ ਕੈਂਟ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪ੍ਰਦੀਪ ਸਿੰਘ ਵਾਸੀ ਪੂਹਲੀ, ਜੋ ਇਸ ਸਮੇਂ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਹੈ, ਨੇ ਦੱਸਿਆ ਕਿ ਜੇਲ੍ਹ ਵਿੱਚ ਹੀ ਬੰਦ ਨਿਰਮਲਜੀਤ ਸਿੰਘ ਵਾਸੀ ਦਾਨ ਸਿੰਘ ਵਾਲਾ, ਅੰਗਰੇਜ਼ ਸਿੰਘ ਵਾਸੀ ਗੋਬਿੰਦਪੁਰਾ ਅਤੇ ਮਨੀਸ਼ ਸ਼ਰਮਾ ਵਾਸੀ ਬਠਿੰਡਾ ਨੇ ਉਸ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਥਾਣਾ ਕੈਂਟ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
NEXT STORY